21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਹਾਰਾਜ ਕੁਮਾਰ ਸੂਰਿਆਜੀਤ ਸਿੰਘ ਪ੍ਰਧਾਨ ਚੁਣੇ ਗਏ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ

ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਇੱਥੇ ਸਮੀਰ ਥਾਪਰ ਦੀ ਅਗਵਾਈ...

Ad Position 21
No active advertisement
ਅਜੀਤ ਡੈਸਕ 21-10-2026

ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ  ਇੱਥੇ  ਸਮੀਰ ਥਾਪਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਰਿਟਰਨਿੰਗ ਅਫ਼ਸਰ ਅਵਤਾਰ ਸਿੰਘ ਭੁੱਲਰ, ਸਾਬਕਾ ਐਡੀਸ਼ਨਲ ਡਿਪਟੀ ਕਮਿਸ਼ਨਰ, ਦੀ ਨਿਗਰਾਨੀ ਹੇਠ ਐਸੋਸੀਏਸ਼ਨ ਦੀ ਚੋਣ ਕਰਵਾਈ ਗਈ। ਐਲਾਨੇ ਗਏ ਚੋਣ ਨਤੀਜਿਆਂ ਅਨੁਸਾਰ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ 42 ਵੋਟਾਂ ਵਿਚੋਂ 32 ਵੋਟਾਂ ਹਾਸਲ ਕਰਕੇ ਪ੍ਰਧਾਨ ਚੁਣੇ ਗਏ, ਜਦਕਿ ਉਨ੍ਹਾਂ ਦੇ ਵਿਰੋਧੀ ਦਲਬੀਰ ਸਿੰਘ ਨੂੰ 10 ਵੋਟਾਂ ਮਿਲੀਆਂ।
ਇੱਥੇ ਵਰਨਣਯੋਗ ਹੈ ਕਿ ਨਵੇਂ ਚੁਣੇ ਗਏ ਪ੍ਰਧਾਨ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ, ਕਪੂਰਥਲਾ ਰਿਆਸਤ ਦੇ ਮਹਾਰਾਜਾ ਜਗਤਜੀਤ ਸਿੰਘ ਦੇ ਪਰਿਵਾਰ ਨਾਲ ਸੰਬੰਧਿਤ ਹਨ। ਉਨ੍ਹਾਂ ਦੀ ਚੋਣ ਨੂੰ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਨਵੀਂ ਅਗਵਾਈ ਦੇ ਗਠਨ ਵਜੋਂ ਦੇਖਿਆ ਜਾ ਰਿਹਾ ਹੈ।
ਰਿਟਰਨਿੰਗ ਅਫ਼ਸਰ ਵਲੋਂ ਐਲਾਨੇ ਨਤੀਜਿਆਂ ਅਨੁਸਾਰ ਜਰਨੈਲ ਸਿੰਘ ਪੱਲੀ ਝਿੱਕੀ, ਚਰਨਜੀਤ ਕੌਰ ਅਤੇ ਕੁਲਜੀਤ ਸਿੰਘ ਨੂੰ ਤਿੰਨ ਉਪ ਪ੍ਰਧਾਨਾਂ ਵਜੋਂ ਚੁਣਿਆ ਗਿਆ। ਇਸੇ ਤਰ੍ਹਾਂ ਮੁਹੰਮਦ ਖਾਲਿਦ ਨੂੰ ਖ਼ਜ਼ਾਨਚੀ, ਜਦਕਿ ਮਨਮੋਹਨ ਸਿੰਘ ਅਤੇ ਪ੍ਰਦੀਪ ਕੁਮਾਰ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ।
ਐਸੋਸੀਏਸ਼ਨ ਦੀ ਐਗਜ਼ੀਕਿਊਟਿਵ ਕਮੇਟੀ ਲਈ ਅੱਠ ਮੈਂਬਰਾਂ ਦੀ ਚੋਣ ਵੀ ਕੀਤੀ ਗਈ। ਇਨ੍ਹਾਂ ਵਿਚ ਹਰਜੀਤ ਸਿੰਘ, ਹਰਜੀਤ ਸਿੰਘ ਮਨੀ, ਸ਼ਰਮਾ, ਰਿਸ਼ੀਪਾਲ ਖਹਿਰਾ, ਪ੍ਰਵੀਨ ਕੁਮਾਰ, ਸ਼ਰਨਜੀਤ ਕੌਰ, ਅਨਵਰ ਅਤੇ ਸੁਖਵਿੰਦਰ ਕੌਰ ਦੇ ਨਾਮ ਸ਼ਾਮਿਲ ਹਨ।
ਇਸ ਮੌਕੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚੋਂ ਦੋ-ਦੋ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਦੀ ਮੌਜੂਦਗੀ ਵਿਚ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਗਈ।

Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਖ਼ਿਲਾਫ਼ ਮੀਟਰ ਰੀਡਰਾਂ ਨੇ ਰਾਤ ਨੂੰ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਨਗਰ ਕੀਰਤਨ ਦਾ ਤਲਵੰਡੀ ਖੁੰਮਣ ਪੁੱਜਣ 'ਤੇ ਭਰਵਾਂ ਸਵਾਗਤ
Ad Position 24