21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਝੋਟਾ ਕਤਲ ਮਾਮਲੇ ਵਿਚ ਸੀ.ਬੀ.ਆਈ. ਦੀ ਐੱਫ.ਆਈ.ਆਰ. ਇਨਸਾਫ਼ ਵੱਲ ਵੱਡਾ ਕਦਮ

ਚੰਡੀਗੜ੍ਹ, 21 ਅਕਤੂਬਰ - ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ, ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ...

Ad Position 21
No active advertisement
ਅਜੀਤ ਡੈਸਕ 21-10-2026

ਚੰਡੀਗੜ੍ਹ, 21 ਅਕਤੂਬਰ - ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ, ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ’ਤੇ ਹੋ ਰਹੇ ਹਮਲਿਆਂ ਅਤੇ ਨਸ਼ੀਲੀਆਂ ਦਵਾਈਆਂ ਦੀ ਕਥਿਤ ਗੈਰ-ਕਾਨੂੰਨੀ ਵਿਕਰੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਸੰਕਟ ਹੁਣ ਸਿਰਫ਼ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋਣ ਤੱਕ ਸੀਮਤ ਨਹੀਂ ਰਿਹਾ, ਸਗੋਂ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ। ਇਕ ਪਾਸੇ ਸਰਕਾਰ ਨਸ਼ੇ ਖ਼ਤਮ ਕਰਨ ਦੇ ਦਾਅਵੇ ਕਰਦੀ ਹੈ, ਦੂਜੇ ਪਾਸੇ ਸਾਹਮਣੇ ਆ ਰਹੀਆਂ ਘਟਨਾਵਾਂ ਇਨ੍ਹਾਂ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।
ਚੁੱਘ ਨੇ ਕਿਹਾ ਕਿ ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਕਤਲ ਪੂਰੇ ਪੰਜਾਬ ਨੂੰ ਝੰਜੋੜਨ ਵਾਲੀ ਘਟਨਾ ਹੈ। ਝੋਟਾ ਜੀ ਕਥਿਤ ਤੌਰ ’ਤੇ ਮੈਡੀਕਲ ਸਟੋਰਾਂ ਰਾਹੀਂ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ। ਹੁਣ ਸੀ.ਬੀ.ਆਈ. ਵਲੋਂ ਇਸ ਮਾਮਲੇ ਵਿਚ ਐੱਫ.ਆਈ.ਆਰ. ਦਰਜ ਕਰਨਾ ਇਨਸਾਫ਼ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਦੇ ਪਰਿਵਾਰ ਨੂੰ ਸੁਤੰਤਰ ਜਾਂਚ ਲਈ ਸੰਘਰਸ਼ ਕਰਨਾ ਪਿਆ। ਹੁਣ ਜਾਂਚ ਵਿਚ ਕਤਲ ਨਾਲ ਜੁੜੇ ਸਾਰੇ ਤੱਥ ਸਾਹਮਣੇ ਆਉਣੇ ਚਾਹੀਦੇ ਹਨ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਪਨਬੱਸ ਮੁਲਾਜ਼ਮਾਂ ਲਈ ਵੱਡੀ ਖ਼ਬਰ! 29 ਅਕਤੂਬਰ ਨੂੰ ਹਰਪਾਲ ਸਿੰਘ ਚੀਮਾ ਕਰਨਗੇ ਅਹਿਮ ਮੀਟਿੰਗ, ਰੈਗੂਲਰ ਕਰਨ ਸਮੇਤ ਕਈ ਮੁ... ਅਗਲੀ ਖ਼ਬਰ ਤਰਨ ਤਾਰਨ ਵਿਖੇ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ
Ad Position 24