22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੁਲਿਸ ਨੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਕੀਤੇ ਨਸ਼ਟ

ਜਲੰਧਰ, 22 ਅਕਤੂਬਰ (ਦਵਿੰਦਰ) - ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, 21 ਅਕਤੂਬਰ, 2026 ਨੂੰ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ...

Ad Position 21
No active advertisement
ਅਜੀਤ ਡੈਸਕ 22-10-2026

ਜਲੰਧਰ, 22 ਅਕਤੂਬਰ (ਦਵਿੰਦਰ) - ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, 21 ਅਕਤੂਬਰ, 2026 ਨੂੰ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਹੇਠ ਵੱਖ-ਵੱਖ ਮਾਮਲਿਆਂ ਵਿਚ ਜ਼ਬਤ ਕੀਤੇ ਗਏ 68 ਕਿਲੋ 719 ਗ੍ਰਾਮ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਆਈ.ਪੀ.ਐਸ. ਦੀ ਅਗਵਾਈ ਹੇਠ, ਇਹ ਕਾਰਵਾਈ ਡੀ.ਸੀ.ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਦੇਵ ਸਿੰਘ ਅਤੇ ਏ.ਸੀ.ਪੀ. ਸੀ.ਏ.ਡਬਲਯੂ. ਵਿਜੇ ਕੰਵਰ ਪਾਲ ਦੀ ਨਿਗਰਾਨੀ ਹੇਠ ਕੀਤੀ ਗਈ।
ਜਲੰਧਰ ਕਮਿਸ਼ਨਰੇਟ ਦੇ ਵੱਖ-ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲਿਆਂ ਵਿਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਜਲੰਧਰ ਦੇ ਪਿੰਡ ਰਾਓਵਾਲੀ ਵਿਚ ਏ.ਬੀ.ਐਸ. ਫੂਡ ਐਂਡ ਬੇਵਰੇਜ ਵਿਖੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਪਾਰਦਰਸ਼ੀ ਢੰਗ ਨਾਲ ਨਸ਼ਟ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੂੰ ਮਿਲੀ ਪਹਿਲੀ ਸਫਲਤਾ, ਟਿਮ ਸਾਈਫਰਟ 24 (17 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਢਿੱਗਾਂ ਡਿੱਗਣ ਕਾਰਨ ਪਟੜੀ ਤੋਂ ਉਤਰਿਆ ਬਿਲਾਸਪੁਰ-ਤਿਰੁਨੇਲਵੇਲੀ ਐਕਸਪ੍ਰੈਸ ਦਾ ਲੋਕੋਮੋਟਿਵ
Ad Position 24