22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਦੀ ਅਣ-ਮਿੱਥੇ ਸਮੇਂ ਦੀ ਹੜਤਾਲ ਦੂਜੇ ਦਿਨ ’ਚ ਦਾਖਲ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼,ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਦੀ ਅਗਵਾਈ ਚ ਦੂਜੇ ਦਿਨ ਵੀ ਕਪੂਰਥਲਾ ਡਿੱਪੂ ਦੇ ਗੇਟ ਮੂਹਰੇ ਧਰਨਾ ਲਗਾ ਕੇ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ। ਪਨੂੰ ਨੇ ਕਿਹਾ ਕਿ ਕੱਲ ਸਰਕਾਰ ਤੇ ਪ੍ਰਸ਼ਾਸਨ ਨਾਲ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 22-10-2026

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼,ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਦੀ ਅਗਵਾਈ ਚ ਦੂਜੇ ਦਿਨ ਵੀ ਕਪੂਰਥਲਾ ਡਿੱਪੂ ਦੇ ਗੇਟ ਮੂਹਰੇ ਧਰਨਾ ਲਗਾ ਕੇ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ। ਪਨੂੰ ਨੇ ਕਿਹਾ ਕਿ ਕੱਲ ਸਰਕਾਰ ਤੇ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜੋ ਕਿ ਬੇਸਿਟਾ ਰਹੀ ਹੈ ਜਿਸ ਕਰਕੇ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਰੱਖੀ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕੀਤਾ ਜਾਵੇ, 
ਸਾਰੇ ਨਵੇਂ ਪੁਰਾਣੇ ਭਰਤੀ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕੀਤਾ ਜਾਵੇ ਤੇ ਨਜਾਇਜ਼ ਪਰਚੇ ਰੱਦ ਕੀਤੇ ਜਾਣ। ਗੁਰਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਕੱਲ 23 ਅਕਤੂਬਰ ਨੂੰ 27 ਡਿਪੂਆਂ ਤੇ ਦੋ ਸਭ ਡਿਪੂਆਂ ਦੇ ਮੁਲਾਜ਼ਮ ਮੋਹਾਲੀ ਵਿਖੇ ਇਕੱਠੇ ਹੋਣਗੇ ਤੇ ਉਸ ਤੋਂ ਬਾਅਦ ਵਿਧਾਨ ਸਭਾ ਵੱਲ ਕੂਚ  ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੰਗਾਂ ਦਾ ਨੋਟੀਫਿਕੇਸ਼ਨ ਹੋਣ ਤੱਕ ਹੜਤਾਲ ਜਾਰੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਲਿਆਉਣ ਦਾ ਕਰ ਲਿਆ ਹੈ ਫੈਸਲਾ- ਅਮਿਤ ਸ਼ਾਹ ਅਗਲੀ ਖ਼ਬਰ ਵਿਕਾਸ, ਤਕਨਾਲੋਜੀ ਅਤੇ ਨਵੀਨਤਾ ਦੇ ਮਹੱਤਵਪੂਰਨ ਕੇਂਦਰਾਂ ਵਜੋਂ ਉੱਭਰ ਰਹੇ ਹਨ ਭਾਰਤ ਅਤੇ ਪੋਲੈਂਡ - ਪ੍ਰਧਾਨ ਮੰਤਰੀ ਮੋਦ...
Ad Position 24