22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪ੍ਰੈੱਸ ਵਾਰਤਾ ਦੌਰਾਨ ਬਲਤੇਜ ਪੰਨੂ ਵਲੋਂ ਪੰਜਾਬ ਸਰਕਾਰ ਦੀਆਂ ਉਪਲਬੱਧੀਆਂ ਦਾ ਜ਼ਿਕਰ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ...

Ad Position 21
No active advertisement
ਅਜੀਤ ਡੈਸਕ 22-10-2026

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਉਪਲਬੱਧੀਆਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਗਾਰੰਟੀਆਂ ਦਿੱਤੀਆਂ ਗਈਆਂ ਸਨ ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ ।ਇਸ ਤੋਂ ਇਲਾਵਾ ਜੋ ਗਾਰੰਟੀਆਂ ਵਿਚ ਨਹੀਂ ਸੀ ਉਨ੍ਹਾਂ ਨੂੰ ਵੀ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਵਿਚ ਬੰਦ ਕੀਤੇ ਟੋਲ ਪਲਾਜ਼ਿਆਂ ਦਾ ਵੀ ਜ਼ਿਕਰ ਕੀਤਾ ਗਿਆ। ਬਲਤੇਜ ਪੰਨੂ ਨੇ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ 'ਤੇ ਵੀ ਸਵਾਲ ਖੜੇ ਕੀਤੇ ਕਿ ਉਨ੍ਹਾਂ ਕਿਹਾ ਸੀ ਕਿ ਜੇਕਰ ਕਾਂਗਰਸ ਦੀ ਸਰਕਾਰ ਪੰਜਾਬ ਵਿਚ ਬਣਦੀ ਹੈ ਤਾਂ ਜੋ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ,ਉਨ੍ਹਾਂ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਸੰਬੰਧੀ ਉਨ੍ਹਾਂ ਵਲੋਂ ਪੱਤਰਕਾਰਾਂ ਦੇ ਸਨਮੁੱਖ ਰਾਜਾ ਵੜਿੰਗ ਦੀ ਇਕ ਵੀਡੀਓ ਵੀ ਸਾਂਝੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਤੈਰਾਕ ਮੁਹੰਮਦ ਸ਼ਮਸ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼, ਜਾਪਾਨ ਤੋਂ ਭੇਜਿਆ ‌ਗਿਆ ਵਾਪਸ ਅਗਲੀ ਖ਼ਬਰ ਪਹਿਲੇ ਟੀ-20 'ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 226 ਦੌੜਾਂ ਦਾ ਟੀਚਾ
Ad Position 24