ਚੰਡੀਗੜ੍ਹ, 22 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ ਨਾਲ ਬਹੁਤ ਹੀ ਵਧੀਆ ਤੇ ਨਿੱਘੀ ਮੁਲਾਕਾਤ ਹੋਈ... ਉਨ੍ਹਾਂ ਕਿਹਾ ਕਿ ਬੱਚਿਆਂ ਦੇ ਚਿਹਰਿਆਂ ਦੀ ਮੁਸਕਾਨ ਅਤੇ ਉਨ੍ਹਾਂ ਦੇ ਉੱਚੇ ਸੁਪਨਿਆਂ ਨੂੰ ਦੇਖ ਕੇ ਬਹੁਤ ਖੁਸ਼ੀ ਮਿਲੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਬੱਚੇ ਹੀ ਪੰਜਾਬ ਦਾ ਅਸਲੀ ਭਵਿੱਖ ਨੇ... ਸਾਡੀ ਸਰਕਾਰ ਦਾ ਮੁੱਖ ਟੀਚਾ ਇਨ੍ਹਾਂ ਨੂੰ ਵਿਸ਼ਵ-ਪੱਧਰੀ ਸਿੱਖਿਆ ਅਤੇ ਚੰਗਾ ਮਾਹੌਲ ਪ੍ਰਦਾਨ ਕਰਨਾ ਹੈ, ਤਾਂ ਜੋ ਇਹ ਪੜ੍ਹ-ਲਿਖ ਕੇ ਵੱਡੇ ਅਫ਼ਸਰ ਬਣਨ ਅਤੇ ਪੰਜਾਬ ਦਾ ਨਾਮ ਪੂਰੀ ਦੁਨੀਆ 'ਚ ਰੌਸ਼ਨ ਕਰਨ... ਅਤੇ ਖੂਬ ਪੜ੍ਹੋ ਅਤੇ ਅੱਗੇ ਵਧੋ... ਮੇਰੀਆਂ ਦੁਆਵਾਂ ਹਮੇਸ਼ਾ ਤੁਹਾਡੇ ਨਾਲ ਨੇ...