22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜਸਪ੍ਰੀਤ ਸਿੰਘ ਰਾਣਾ ਪੰਜਵੀਂ ਵਾਰ ਬਣੇ ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ

ਪਠਾਨਕੋਟ, 22 ਅਕਤੂਬਰ (ਸੰਧੂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ...

Ad Position 21
No active advertisement
ਅਜੀਤ ਡੈਸਕ 22-10-2026

ਪਠਾਨਕੋਟ, 22 ਅਕਤੂਬਰ (ਸੰਧੂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਜਸਪ੍ਰੀਤ ਸਿੰਘ ਰਾਣਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਪੰਜਵੀਂ ਵਾਰ ਯੂਥ ਅਕਾਲੀ ਦਲ (ਬ) ਦਾ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਨੂੰ ਮੁੜ ਇਹ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਨਾਲ ਜੁੜੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਜਸਪ੍ਰੀਤ ਸਿੰਘ ਰਾਣਾ ਵਿਦਿਆਰਥੀ ਜੀਵਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਨੀਤੀ ਵਿਚ ਸਰਗਰਮ ਰਹੇ ਹਨ। ਉਨ੍ਹਾਂ ਨੇ ਆਪਣੇ ਰਾਜਨੀਤਿਕ ਸਫ਼ਰ ਦੌਰਾਨ ਯੂਥ ਵਰਗ ਨਾਲ ਜੁੜ ਕੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਹਿੱਸਾ ਲਿਆ ਅਤੇ ਜਥੇਬੰਦੀ ਦੇ ਕੰਮਾਂ ਵਿਚ ਆਪਣੀ ਭੂਮਿਕਾ ਨਿਭਾਈ।

ਪੰਜਵੀਂ ਵਾਰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੇ ਲੰਮੇ ਰਾਜਨੀਤਿਕ ਸਫ਼ਰ ਅਤੇ ਪਾਰਟੀ ਨਾਲ ਜੁੜੇ ਰਹਿਣ ਦਾ ਪ੍ਰਤੀਕ ਹੈ। ਜਸਪ੍ਰੀਤ ਸਿੰਘ ਰਾਣਾ ਦਾ ਪਰਿਵਾਰਕ ਪਿਛੋਕੜ ਵੀ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੇ ਪਿਤਾ ਰਵਿੰਦਰ ਸਿੰਘ ਜੱਗਾ ਨੇ ਕਰਮਚਾਰੀ ਦਲ ਨਾਲ ਜੁੜ ਕੇ ਪਾਰਟੀ ਦੇ ਵਿਸਥਾਰ ਲਈ ਕੰਮ ਕੀਤਾ ਅਤੇ ਪਾਰਟੀ ਦੀਆਂ ਸਰਗਰਮੀਆਂ ਵਿਚ ਯੋਗਦਾਨ ਪਾਇਆ।

ਸੇਵਾਮੁਕਤੀ ਤੋਂ ਬਾਅਦ ਵੀ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਹਨ। ਮੁੜ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਜਸਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਯੂਥ ਅਕਾਲੀ ਦਲ (ਬ) ਦੀਆਂ ਸਰਗਰਮੀਆਂ ਨੂੰ ਹੋਰ ਅੱਗੇ ਵਧਾਉਣਗੇ ਅਤੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਕੰਮ ਕਰਨਗੇ। ਉਨ੍ਹਾਂ ਆਪਣੀ ਨਿਯੁਕਤੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ, ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਵੀ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਨਵੀਂ ਕਰੇਨ ਦੇ ਚਾਰੇ ਟਾਇਰ ਚੋਰੀ, ਡੇਢ ਲੱਖ ਦਾ ਨੁਕਸਾਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਪੰਜਾਬ ਫਾਰਮੇਸੀ ਕੌਂਸਲ ਵਲੋਂ ਅਸ਼ਵਨੀ ਕੁਮਾਰ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ
Ad Position 24