22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਤੇਜਬੀਰ ਸਿੰਘ ਭੋਲਾ ਮਾਨ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਅਜਨਾਲਾ (ਰਾਜਾਸਾਂਸੀ), 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਨੂੰ...

Ad Position 21
No active advertisement
ਅਜੀਤ ਡੈਸਕ 22-10-2026

ਅਜਨਾਲਾ (ਰਾਜਾਸਾਂਸੀ), 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੇ ਸਿਆਸੀ ਝਟਕੇ ਦਾ ਸਾਹਮਣਾ ਕਰਨਾ ਪਿਆ ਜਦ ਜ਼ਿਲ੍ਹਾ ਅੰਮ੍ਰਿਤਸਰ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਦੇ 'ਆਪ' ਦੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੇ ਜੱਦੀ ਪਿੰਡ ਬੱਗਾ ਕਲਾਂ ਦੇ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਉੱਘੇ ਸਿਆਸਤਦਾਨ ਤੇਜਬੀਰ ਸਿੰਘ ਭੋਲਾ ਮਾਨ ਬੱਗਾ ਕਲਾਂ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਬਾਕੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਸ. ਭੋਲਾ ਮਾਨ ਨੇ ਅੱਜ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਵਿਚ ਸ਼ਮੂਲੀਅਤ ਕਰਨ ਉਪਰੰਤ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸ. ਤੇਜਬੀਰ ਸਿੰਘ ਭੋਲਾ ਬੱਗਾ ਕਲਾਂ ਨੇ ਦੱਸਿਆ ਕਿ ਪੰਜਾਬ ਅੰਦਰ ਨਸ਼ਾ ਵਪਾਰੀਆਂ ਦੇ ਗੱਠਜੋੜ ਦਾ ਬੋਲਬਾਲਾ ਹੈ ਅਤੇ ਜੋ ਵੀ ਪੰਜਾਬੀ ਇਨ੍ਹਾਂ ਨਸ਼ਾ ਵਿਰੋਧੀ ਅਨਸਰਾਂ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਤਾਂ ਉੇਸਦੀ ਆਵਾਜ਼ ਨੂੰ ਗੋਲੀਆਂ ਨਾਲ ਬੰਦ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰਨ ਦੀ ਕੋਝੀ ਸਾਜ਼ਿਸ਼ ਲੱਗਦੀ ਹੈ।

ਸ. ਮਾਨ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਸਰਕਾਰ ਦੇ ਝੂਠੇ ਦਾਅਵਿਆਂ ਵਿਚ ਕੋਈ ਸੱਚਾਈ ਨਹੀਂ ਅਤੇ ਉਹ ਬਿਨ੍ਹਾਂ ਕਿਸੇ ਦਬਾਅ, ਸਿਆਸੀ ਮਜ਼ਬੂਰੀ ਅਤੇ ਨਾਂ ਹੀ ਕਿਸੇ ਨਾਰਾਜ਼ਗੀ ਦੇ ਅਸਤੀਫ਼ਾ ਦੇ ਰਹੇ ਹਨ, ਸਿਰਫ਼ ਅਤੇ ਸਿਰਫ਼ ਆਪਣੀ ਜ਼ਮੀਰ ਦੀ ਆਵਾਜ਼ ਨੂੰ ਸੁਣਦਿਆਂ ਇਹ ਫ਼ੈਸਲਾ ਲੈ ਕੇ ਆਪਣਾ ਅਸਤੀਫ਼ਾ ਦੇ ਰਹੇ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸ. ਤੇਜਬੀਰ ਸਿੰਘ ਭੋਲਾ ਮਾਨ ਬੱਗਾ ਕਲਾਂ ਦੇ ਅਸਤੀਫ਼ਾ ਦੇਣ ਨਾਲ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਸਿਆਸਤ ਵਿਚ ਆਉਣ ਵਾਲੇ ਦਿਨਾਂ ਵਿਚ ਵੱਡਾ ਸਿਆਸੀ ਭੂਚਾਲ ਦੇਖਣ ਨੂੰ ਮਿਲ ਸਕਦਾ ਹੈ ਤੇ ਕੁੱਝ ਮੌਜੂਦਾ ਤੇ ਸਾਬਕਾ ਸਰਪੰਚਾਂ ਤੋਂ ਇਲਾਵਾ ਹੋਰ ਆਗੂ ਵੀ 'ਆਪ' ਨੂੰ ਅਲਵਿਦਾ ਕਹਿ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਸੰਗੀਤ ਜਗਤ ’ਚ ਸੋਗ ਦੀ ਲਹਿਰ: ਮਸ਼ਹੂਰ ਪਲੇਬੈਕ ਗਾਇਕ ਕ੍ਰਿਸ਼ਨਰਾਜ ਰਾਮਾਸਾਮੀ ਦਾ ਦੇਹਾਂਤ ਅਗਲੀ ਖ਼ਬਰ ਤਿੱਬਤ ਵਿੱਚ 7.0 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ, ਧਰਤੀ ਤੋਂ 173 ਕਿਲੋਮੀਟਰ ਹੇਠਾਂ ਸੀ ਕੇਂਦਰ
Ad Position 24