23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੰਨੀਆਂ ਗਈਆਂ ਪਰਵਿੰਦਰ ਝੋਟਾ ਦੇ ਪਰਿਵਾਰ ਵਲੋਂ ਸੌਂਪੀਆਂ ਬਹੁਤੀਆਂ ਮੰਗਾਂ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਬਣੀ ਕਮੇਟੀ ਅਤੇ ਸਿੱਟ ਦੇ ਵਿਚਕਾਰ ਹੋਈ ਮੀਟਿੰਗ ਦੇ ਦੌਰਾਨ ਵੱਡੀ ਸਹਿਮਤੀ ਬਣੀ ਹੈ, ਜਿਸ ਦੇ ਦੌਰਾਨ ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਸੌਂਪੀਆਂ ਗਈਆਂ 14 ਮੰਗਾਂ ’ਚੋਂ ਬਹੁਤ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਗਈਆਂ ਹਨ,

Ad Position 21
No active advertisement
ਅਜੀਤ ਡੈਸਕ 23-10-2026

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਬਣੀ ਕਮੇਟੀ ਅਤੇ ਸਿੱਟ ਦੇ ਵਿਚਕਾਰ ਹੋਈ ਮੀਟਿੰਗ ਦੇ ਦੌਰਾਨ ਵੱਡੀ ਸਹਿਮਤੀ ਬਣੀ ਹੈ, ਜਿਸ ਦੇ ਦੌਰਾਨ ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਸੌਂਪੀਆਂ ਗਈਆਂ 14 ਮੰਗਾਂ ’ਚੋਂ ਬਹੁਤ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਗਈਆਂ ਹਨ, ਜਿਸ ਸੰਬੰਧੀ ਕਮੇਟੀ ਨੂੰ ਲਿਖਤੀ ਪੱਤਰ ਵੀ ਦਿੱਤਾ ਗਿਆ ਹੈ ਅਤੇ ਮੁੜ ਤੋਂ ਕਮੇਟੀ ਦੇ ਨਾਲ ਸਿੱਟ ਦੀ ਮੀਟਿੰਗ ਹੋਵੇਗੀ ਜਿਸ ਦੇ ਵਿਚ ਸੀ.ਬੀ.ਆਈ. ਦੀ ਜਾਂਚ ਦੀ ਮੰਗ ਸੀ ਤੇ ਸੀ.ਬੀ.ਆਈ. ਜਾਂਚ ਹੋ ਰਹੀ ਹੈ। 

ਪਰਵਿੰਦਰ ਸਿੰਘ ਝੋਟਾ ਦੇ ਨਾਮ ’ਤੇ ਟਰੋਮਾ ਸੈਂਟਰ ਬਣਾਇਆ ਜਾਵੇਗਾ। ਪਰਵਿੰਦਰ ਸਿੰਘ ਝੋਟਾ ਦਾ ਸਰਕਾਰੀ ਜਗ੍ਹਾ ਦੇ ਵਿਚ ਬੁੱਤ ਲਗਇਆ ਜਾਵੇਗਾ। ਪਰਵਿੰਦਰ ਸਿੰਘ ਝੋਟਾ ਸਮੇਤ ਉਸ ਦੇ ਸਾਥੀਆਂ ’ਤੇ ਪਾਏ ਹੋਏ ਪਰਚੇ ਰੱਦ ਕੀਤੇ ਜਾਣਗੇ 


ਮਾਨਸਾ ਦੇ ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ ਥਾਣਾ ਸਿਟੀ ਟੂ ਦੀ ਐਸ.ਐਚ. ਓ. ਬੇਅੰਤ ਕੌਰ ਅਤੇ ਡਰੱਗ ਇੰਸਪੈਕਟਰ ਨੀਰਜ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜ਼ਖ਼ਮੀਆਂ ਦਾ ਸਰਕਾਰੀ ਖਰਚੇ ’ਤੇ ਇਲਾਜ ਕਰਵਾਇਆ ਜਾਵੇਗਾ ਅਤੇ ਪੰਜ ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਪੀ.ਜੀ.ਆਈ. ਦੀ ਟੀਮ ਤੋਂ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ । ਪੰਜਾਬ ਦੇ ਵਿਚ ਨੌਜਵਾਨਾਂ ਵਲੋਂ ਪੰਜਾਬ ਸਰਕਾਰ ਦੇ ਪਾੜੇ ਗਏ ਪੋਸਟਰਾਂ ’ਤੇ ਦਰਜ ਹੋਏ ਮਾਮਲਿਆਂ ਨੂੰ ਰੱਦ ਕਰਨ ਦੀ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ- ਕਾਹਲਵ... ਅਗਲੀ ਖ਼ਬਰ Jio Platforms IPO ਨੇ ਰਚਿਆ ਇਤਿਹਾਸ: 1 ਕਰੋੜ ਤੋਂ ਵੱਧ ਅਰਜ਼ੀਆਂ ਪ੍ਰਾਪਤ ਕਰਨ ਵਾਲਾ ਪਹਿਲਾ IPO
Ad Position 24