ਚੰਡੀਗੜ੍ਹ, 23 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਪੰਜਾਬ ਦੀ ਕਿਸਾਨੀ ਅਤੇ ਲੋਕਤੰਤਰ ਨੂੰ ਬਚਾਉਣ ਲਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸਾਡੇ ਯਤਨਾਂ ਨੂੰ ਵੱਡਾ ਬੂਰ ਪਿਆ ਹੈ... 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅਸੀਂ ਧਰਤੀ ਹੇਠਲਾ ਪਾਣੀ ਬਚਾਇਆ ਹੈ ਅਤੇ ਮਿਨਰਲਜ਼ ਭਰਪੂਰ ਨਹਿਰੀ ਪਾਣੀ ਮਿਲਣ ਕਾਰਨ ਇਸ ਵਾਰ ਝੋਨੇ ਦਾ ਝਾੜ ਲੱਗਭੱਗ 90 ਮਣ ਪ੍ਰਤੀ ਏਕੜ ਤੱਕ ਪਹੁੰਚ ਗਿਆ ਹੈ...
ਇਸਦੇ ਨਾਲ ਹੀ ਅੱਜ ਪੰਜਾਬ ਵਿਧਾਨ ਸਭਾ ਨੇ ਪੂਰੇ ਦੇਸ਼ 'ਚੋਂ ਪਹਿਲ ਕਰਦਿਆਂ ਲੋਕਤੰਤਰ ਵਿਰੋਧੀ ਅਤੇ ਧੱਕੇਸ਼ਾਹੀ ਵਾਲੇ ਕਾਨੂੰਨਾਂ ਖਿਲਾਫ਼ ਇਕ ਅਹਿਮ ਮਤਾ ਪੇਸ਼ ਕੀਤਾ ਹੈ, ਜੋ ਅਜੇ ਤੱਕ ਲੋਕ ਸਭਾ ਜਾਂ ਰਾਜ ਸਭਾ 'ਚ ਵੀ ਨਹੀਂ ਆਇਆ... ਪੰਜਾਬ ਹਮੇਸ਼ਾ ਜ਼ੁਲਮ ਖ਼ਿਲਾਫ਼ ਡੱਟ ਕੇ ਖੜ੍ਹਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸੇ ਤਰ੍ਹਾਂ ਲੋਕ ਪੱਖੀ ਆਵਾਜ਼ ਬੁਲੰਦ ਕਰਦੀ ਰਹੇਗੀ...