23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੀ.ਬੀ.ਆਈ. ਨੂੰ ਅਸ਼ਵਨੀ ਕੁਮਾਰ ਦਾ ਮਿਲਿਆ ਪੰਜ ਦਿਨ ਦਾ ਪੁਲਿਸ ਰਿਮਾਂਡ

ਚੰਡੀਗੜ੍ਹ, 23 ਅਕਤੂਬਰ (ਭੁਪਿੰਦਰ ਸਿੰਘ)- ਪਰਮਿੰਦਰ ਸਿੰਘ ਝੋਟੇ ਤੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ....

Ad Position 21
No active advertisement
ਅਜੀਤ ਡੈਸਕ 23-10-2026

ਚੰਡੀਗੜ੍ਹ, 23 ਅਕਤੂਬਰ (ਭੁਪਿੰਦਰ ਸਿੰਘ, ਅਜੀਤ ਬਿਊਰੋ)- ਪਰਮਿੰਦਰ ਸਿੰਘ ਝੋਟੇ ਤੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਅਸ਼ਵਨੀ ਅਤੇ ਉਸਦੀ ਪਤਨੀ ਨੂੰ ਅੱਜ ਮੁਹਾਲੀ ਦੀ ਕੋਰਟ ਵਿਚ ਪੇਸ਼ ਕੀਤਾ ਗਿਆ। ਸੀ.ਬੀ.ਆਈ. ਨੂੰ ਅਸ਼ਵਨੀ ਕੁਮਾਰ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ।

ਪਰਵਿੰਦਰ ਸਿੰਘ ਉਰਫ਼ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਸੀ.ਬੀ.ਆਈ. ਨੇ ਚਾਰ ਮੁਲਜ਼ਮਾਂ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਅਸ਼ਵਨੀ ਕੁਮਾਰ   ਵਿਪਿਨ ਗਰਗ ਅਤੇ ਲਾਡੀ ਸਿੰਘ ਨੂੰ ਪੰਜ ਦਿਨਾਂ ਦਾ ਅਤੇ ਨੀਲਮ ਰਾਣੀ ਨੂੰ ਚਾਰ ਦਿਨਾਂ ਦੇ ਰਿਮਾਂਡ ਤੇ ਸੀ.ਬੀ.ਆਈ. ਕੋਲ ਭੇਜ ਦਿੱਤਾ ਹੈ। ਦੱਸ ਦਈਏ ਕਿ ਭਾਰਤੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਪੱਤਰ ਦੇ ਆਧਾਰ ’ਤੇ ਸੀ.ਬੀ.ਆਈ. ਦੀ ਸਟੇਟ ਕ੍ਰਾਈਮ ਬਰਾਂਚ, ਚੰਡੀਗੜ੍ਹ ਇਕਾਈ ਨੇ ਬੁੱਧਵਾਰ ਨੂੰ ਅਸ਼ਵਨੀ ਕੁਮਾਰ ਅਤੇ ਹੋਰਨਾਂ ਖ਼ਿਲਾਫ਼ ਰੈਗੂਲਰ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਮਾਮਲਾ ਦਰਜ ਹੋਣ ਤੋਂ ਬਾਅਦ ਨਿਯਮਤ ਪ੍ਰਕਿਰਿਆ ਤਹਿਤ ਐੱਫ.ਆਈ.ਆਰ. ਦੀ ਇਕ ਕਾਪੀ ਮੁਹਾਲੀ ਸਥਿਤ ਸੀ.ਬੀ.ਆਈ. ਦੇ ਵਿਸ਼ੇਸ਼ ਨਿਆਂਇਕ ਮੈਜਿਸਟ੍ਰੇਟ ਦੀ ਅਦਾਲਤ ਵਿਚ ਭੇਜੀ ਗਈ। ਇਸ ਤੋਂ ਬਾਅਦ ਵੀਰਵਾਰ ਨੂੰ ਸੀ.ਬੀ.ਆਈ. ਵਲੋਂ ਪੇਸ਼ ਹੋਈ ਸਰਕਾਰੀ ਵਕੀਲ ਲੀਜ਼ਾ ਗਰੋਵਰ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਮੇਤ ਨੀਲਮ ਰਾਣੀ, ਵਿਪਿਨ ਗਰਗ ਅਤੇ ਲਾਡੀ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਮੁਹਾਲੀ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕੀਤੀ ਗਈ। ਸੀ.ਬੀ.ਆਈ. ਦੇ ਵਿਸ਼ੇਸ਼ ਨਿਆਂਇਕ ਮੈਜਿਸਟ੍ਰੇਟ ਕਰਨਵੀਰ ਸਿੰਘ ਮੱਜੂ ਨੇ ਚਾਰਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਕਰਨ ਲਈ ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਸਨ।

 

 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 6 ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਮਿਸ਼ਨਰਾਂ ਤੇ ਰੇਂਜ ਮੁਖੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾ...
Ad Position 24