23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਤੀ-ਪਤਨੀ ’ਤੇ ਆਈ.ਐੱਸ.ਆਈ. ਨੂੰ ਫ਼ੌਜੀ ਟਿਕਾਣਿਆਂ ਦੀਆਂ ਗੁਪਤ ਸੂਚਨਾਵਾਂ ਭੇਜਣ ਦੇ ਦੋਸ਼, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਨੇ ਮਿਲਟਰੀ ਇੰਟੈਲੀਜੈਂਸ ਦੇ ਅਧਿਕਾਰੀਆਂ ਤੋਂ ਮਿਲੀ ਸੂਚਨਾ ਦੇ...

Ad Position 21
No active advertisement
ਅਜੀਤ ਡੈਸਕ 23-10-2026

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਨੇ ਮਿਲਟਰੀ ਇੰਟੈਲੀਜੈਂਸ ਦੇ ਅਧਿਕਾਰੀਆਂ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ.ਅਤੇ ਉਥੋਂ ਦੇ ਤਸਕਰਾਂ ਨਾਲ ਕਥਿਤ ਸੰਪਰਕ ਰੱਖ ਕੇ ਭਾਰਤੀ ਫ਼ੌਜ ਦੇ ਟਿਕਾਣਿਆਂ, ਅਸਲਾ ਡਿਪੂਆਂ ਅਤੇ ਫ਼ੌਜੀ ਛਾਉਣੀਆਂ ਸਬੰਧੀ ਗੁਪਤ ਜਾਣਕਾਰੀਆਂ ਸਾਂਝੀਆਂ ਕਰਨ ਦੇ ਦੋਸ਼ ਹੇਠ ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਸਥਿਤ ਆਖ਼ਰੀ ਪਿੰਡ ਕਾਲੂ ਵਾਲਾ ਦੇ ਇਕ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਚ ਗੁਰਪ੍ਰੀਤ ਸਿੰਘ ਉਰਫ਼ ਗੋਰਾ ਅਤੇ ਉਸ ਦੀ ਪਤਨੀ ਹਰਮਨਪ੍ਰੀਤ ਕੌਰ ਖ਼ਿਲਾਫ਼ ਸਰਕਾਰੀ ਭੇਤ ਗੁਪਤ ਰੱਖਣ ਸਬੰਧੀ ਕਾਨੂੰਨ, 1923 ਦੀਆਂ ਧਾਰਾਵਾਂ 3 ਅਤੇ 4 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਠੱਠੀ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਸੌਂਪੀਆਂ ਘਰਾਂ ਦੀਆਂ ਰਜਿਸਟਰੀਆਂ ਅਗਲੀ ਖ਼ਬਰ ਭਾਜਪਾ ਵਿਚ ਸ਼ਾਮਿਲ ਹੋਏ ਅਕਾਲੀ ਆਗੂਆਂ ਦਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਵਾਗਤ
Ad Position 24