23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਝੋਟਾ ਹੱਤਿਆ ਮਾਮਲਾ: 12 ਮੰਗਾਂ ਮੰਨਣ ਦੇ ਬਾਵਜੂਦ ਅਸਤੀਫ਼ਿਆਂ ’ਤੇ ਅੜੀ ਐਕਸ਼ਨ ਕਮੇਟੀ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਵੇਂ ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਹੱਤਿਆ...

Ad Position 21
No active advertisement
ਅਜੀਤ ਡੈਸਕ 23-10-2026

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਵੇਂ ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਰੱਖੀਆਂ 14 ’ਚੋਂ 12 ਮੰਗਾਂ ਨੂੰ ਮੰਨਣ ਦਾ ਦਾਅਵਾ ਕੀਤਾ ਹੈ ਪਰ ਐਕਸ਼ਨ ਕਮੇਟੀ ਮੁੱਖ ਮੰਤਰੀ ਤੇ ਡੀ. ਜੀ. ਪੀ. ਪੰਜਾਬ ਦੇ ਅਸਤੀਫ਼ੇ ’ਤੇ ਅੜ ਗਈ ਹੈ। ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਇਹ ਮੰਗਾਂ ਮੰਨਣ ਉਪਰੰਤ ਹੀ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਅੱਜ ਐਕਸ਼ਨ ਕਮੇਟੀ ਤੇ ਸਰਕਾਰ ਵਲੋਂ ਗਠਿਤ ਕੀਤੀ 3 ਮੈਂਬਰੀ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ’ਚ ਐਕਸ਼ਨ ਕਮੇਟੀ ਨੂੰ 12 ਮੰਗਾਂ ਮੰਨਣ ਦਾ ਲਿਖਤੀ ਪੱਤਰ ਵੀ ਦਿੱਤਾ ਗਿਆ। ਉਪਰੰਤ ਐਕਸ਼ਨ ਕਮੇਟੀ ਦੀ ਵੱਖਰੀ ਮੀਟਿੰਗ ਹੋਈ, ਜਿਸ ਵਿਚ ਉਪਰੋਕਤ ਨਿਰਨਾ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਮੁਹਾਲੀ ਵਿਖੇ ਮੰਗਾ ਨਾ ਮੰਨਣ ਤੇ ਲਾਏ ਪੱਕੇ ਡੇਰੇ ਅਗਲੀ ਖ਼ਬਰ ਡਕਾਲਾ ਵਿਚ ਦਿਨ-ਦਿਹਾੜੇ ਨੌਜਵਾਨ ਦਾ ਕਤਲ
Ad Position 24