23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁੱਖ ਮੰਤਰੀ ਮਾਨ ਨੇ ਰਾਜਪੁਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜਪੁਰਾ (ਪਟਿਆਲਾ), 23 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਰਾਜਪੁਰਾ ਦੀ ਅਨਾਜ...

Ad Position 21
No active advertisement
ਅਜੀਤ ਡੈਸਕ 23-10-2026

ਰਾਜਪੁਰਾ (ਪਟਿਆਲਾ), 23 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਰਾਜਪੁਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਾਡੇ ਨਹਿਰੀ ਪਾਣੀ ਨੇ ਖੇਤਾਂ 'ਚ ਦੇਸੀ ਘਿਓ ਦਾ ਕੰਮ ਕੀਤਾ ਹੈ, ਜਿਸ ਕਾਰਨ ਝੋਨੇ ਦਾ ਝਾੜ ਬਹੁਤ ਸ਼ਾਨਦਾਰ ਆ ਰਿਹਾ ਹੈ ਅਤੇ ਬਾਸਮਤੀ ਦਾ ਵੀ ਵਧੀਆ ਰੇਟ ਮਿਲ ਰਿਹਾ ਹੈ... ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਣ ਲਈ ਅਸੀਂ ਵਚਨਬੱਧ ਹਾਂ ਅਤੇ ਖਾਤਿਆਂ ਵਿਚ 24 ਘੰਟਿਆਂ 'ਚ ਅਦਾਇਗੀ ਕੀਤੀ ਜਾ ਰਹੀ ਹੈ...

ਉਨ੍ਹਾਂ ਕਿਹਾ ਕਿ ਲਿਫਟਿੰਗ ਅਤੇ ਸ਼ੈਲਰਾਂ ਦੀ ਸਪੇਸ ਵਾਲੀ ਸਮੱਸਿਆ ਨੂੰ ਹੱਲ ਕਰਨ ਲਈ FCI ਨਾਲ ਲਗਾਤਾਰ ਰਾਬਤਾ ਕਾਇਮ ਹੈ ਅਤੇ ਰੋਜ਼ਾਨਾ ਸਪੈਸ਼ਲ ਟਰੇਨਾਂ ਚੱਲ ਰਹੀਆਂ ਨੇ... ਪ੍ਰਮਾਤਮਾ ਦੀ ਮਿਹਰ ਸਦਕਾ ਇਸ ਵਾਰ ਸਾਡੇ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰ ਵੀਰਾਂ ਦੀ ਦੀਵਾਲੀ ਬਹੁਤ ਖੁਸ਼ੀਆਂ ਭਰੀ ਹੋਵੇਗੀ...

Ad Position 22
No active advertisement
ਪਿਛਲੀ ਖ਼ਬਰ ਜਲੰਧਰ ’ਚ ਜਾਪਾਨੀ ਹਾਕੀ ਟੀਮ ਦਾ ਢੋਲ-ਢਮੱਕਿਆਂ ਨਾਲ ਸਵਾਗਤ ਅਗਲੀ ਖ਼ਬਰ ਗ੍ਰੰਥੀ ਸਿੰਘ ਦੇ ਘਰ ਵਿਚ ਵੜ ਕੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ
Ad Position 24