23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨੈਸ਼ਨਲ ਹਾਈਵੇ 54 ਤੇ ਪਿੰਡ ਟਹਿਣਾ ਕੋਲ ਵਾਪਰਿਆ ਹਾਦਸਾ, ਇਕ ਨੌਜ਼ਵਾਨ ਦੀ ਮੌਤ, ਦੋ ਗੰਭੀਰ ਜਖ਼ਮੀ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅੱਜ ਦੇਰ ਸ਼ਾਮ ਫਰੀਦਕੋਟ ਦੇ ਨੈਸ਼ਨਲ ਹਾਈਵੇ 54 ਤੇ ਪਿੰਡ ਟਹਿਣਾ...

Ad Position 21
No active advertisement
ਅਜੀਤ ਡੈਸਕ 23-10-2026

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅੱਜ ਦੇਰ ਸ਼ਾਮ ਫਰੀਦਕੋਟ ਦੇ ਨੈਸ਼ਨਲ ਹਾਈਵੇ 54 ਤੇ ਪਿੰਡ ਟਹਿਣਾ ਕੋਲ ਇਕ ਕੰਬਾਈਨ ਅਤੇ ਬਾਇਕ ਵਿਚ ਭਿਆਨਕ ਟੱਕਰ ਦੌਰਾਨ ਬਾਇਕ ਸਵਾਰ ਤਿੰਨ ਨੌਜਵਾਨਾਂ ਵਿਚੋ ਇਕ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੋ ਨੋਜਵਾਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਆਂਦਾ ਗਿਆ ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਾਣਕਾਰੀ ਮੁਤਾਬਿਕ ਬਾਇਕ ਸਵਾਰ ਜੋ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੁਦਕੀ ਦੇ ਰਹਿਣ ਵਾਲੇ ਸਨ ਕਿਸੇ ਕੰਮ ਲਈ ਫਰੀਦਕੋਟ ਆਪਣੇ ਬਾਇਕ ਤੇ ਸਵਾਰ ਹੋ ਕੇ ਆ ਰਹੇ ਸਨ ਅਤੇ ਜਿਵੇਂ ਹੀ ਫਰੀਦਕੋਟ ਦੇ ਪਿੰਡ ਟਹਿਣਾ ਕੋਲ ਪੁੱਜੇ ਤਾਂ ਸਾਹਮਣੇ ਤੋਂ ਜਾ ਰਹੀ ਕੰਬਾਈਨ ਨਾਲ ਭਿਆਨਕ ਟੱਕਰ ਹੋ ਗਈ ਜਿਸ ਦੌਰਾਨ ਇਕ ਬਾਇਕ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸਦੇ ਦੋ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਨ੍ਹਾਂ ਵਿਚੋਂ ਦੋ ਕਸਬਾ ਮੁਦਕੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਜਦਕਿ ਇਕ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਦੱਸਿਆ ਜਾ ਰਿਹਾ ਜੌ ਮੁਦਕੀ ਵਿਖੇ ਸਮਾਗਮ ਵਿਚ ਸ਼ਾਮਲ ਹੋਣ ਲਈ ਆਇਆ ਸੀ। ਕੰਬਾਈਨ ਚਾਲਕ ਮੌਕੇ ਤੋ ਫ਼ਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਮੌਕੇ ਤੇ ਪੁੱਜ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਗੋਲੂ ਕਾ ਮੋੜ ਤੋਂ 14 ਕਿਲੋ 965 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਮੋਹਾਲੀ ਹੜਤਾਲ ਖ਼ਤਮ
Ad Position 24