23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬੇਮੌਸਮੀ ਤੇਜ਼ ਬਾਰਿਸ਼ ਤੇ ਗੜ੍ਹੇਮਾਰੀ, ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿਚ ਦੇਰ ਰਾਤ ਹੋਈ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ...

Ad Position 21
No active advertisement
ਅਜੀਤ ਡੈਸਕ 23-10-2026

ਸਰਹੱਦ ਨਾਲ ਲੱਗਦੇ ਪਿੰਡਾਂ ਵਿਚ ਦੇਰ ਰਾਤ ਹੋਈ ਬਾਰਿਸ਼, ਪੱਕੀ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਡਰ ਸਤਾਉਣ ਲੱਗਾ
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿਚ ਦੇਰ ਰਾਤ ਹੋਈ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਸਰਹੱਦ ਨਾਲ ਲੱਗਦੇ ਕਈ ਪਿੰਡਾਂ ਵਿਚ ਮੌਸਮ ਨੇ ਅਚਾਨਕ ਕਰਵਟ ਲਈ ਜਿਸ ਕਾਰਨ ਕਿਸਾਨਾਂ ਨੂੰ ਆਪਣੀ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਡਰ ਸਤਾਉਣ ਲੱਗਾ ਹੈ। ਕਿਸਾਨਾਂ ਲਈ ਇਹ ਸਮਾਂ ਬੇਹੱਦ ਅਹਿਮ ਹੈ ਕਿਉਂਕਿ ਇਨੀ ਦਿਨੀਂ ਝੋਨੇ ਦੀ ਫ਼ਸਲ ਦੀ ਵਾਢੀ ਦਾ ਕੰਮ ਵੀ ਜ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਥੋੜੇ ਦਿਨਾਂ ਤੱਕ ਕਣਕ ਦੀ ਬਿਜਾਈ ਵੀ ਸ਼ੁਰੂ ਹੋਣ ਵਾਲੀ ਹੈ। ਅਜਿਹੇ ਵਿਚ ਤੇਜ਼ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਫ਼ਸਲ ਦੇ ਖੇਤਾਂ ਵਿਚ ਵਿਛ ਜਾਣ, ਦਾਣਿਆਂ ਦੀ ਗੁਣਵੱਤਾ ਪ੍ਰਭਾਵਿਤ ਹੋਣ ਅਤੇ ਕਟਾਈ ਵਿਚ ਦੇਰੀ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਸਬਜ਼ੀਆਂ ਅਤੇ ਪਸ਼ੂਆਂ ਲਈ ਬੀਜੇ ਗਏ ਹਰੇ ਚਾਰੇ ਦਾ ਵੀ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ। ਪਹਿਲਾਂ ਹੀ ਖੇਤੀਬਾੜੀ ਦੇ ਵਧਦੇ ਖਰਚਿਆਂ ਨਾਲ ਜੂਝ ਰਹੇ ਕਿਸਾਨਾਂ ਲਈ ਇਹ ਬਾਰਿਸ਼ ਨਵੀਂ ਚਿੰਤਾ ਬਣ ਕੇ ਸਾਹਮਣੇ ਆਈ ਹੈ। ਕਿਸਾਨਾਂ ਨੂੰ ਹੁਣ ਡਰ ਹੈ ਕਿ ਜੇਕਰ ਮੌਸਮ ਦਾ ਮਿਜ਼ਾਜ ਇਸੇ ਤਰ੍ਹਾਂ ਬਣਿਆ ਰਿਹਾ ਤਾਂ ਉਨ੍ਹਾਂ ਦੀ ਮਹੀਨਿਆਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ

Ad Position 22
No active advertisement
ਪਿਛਲੀ ਖ਼ਬਰ ਗੁਲਾਮਾਂ ਦੇ ਵਪਾਰ ਲਈ ਬਰਤਾਨੀਆ ਵਲੋਂ ਮੁਆਫ਼ੀ ਮੰਗਣ ਦਾ ਸਮਾਂ ਆ ਗਿਆ-ਰਾਸ਼ਟਰ ਮੰਡਲ ਮੁਖੀ ਅਗਲੀ ਖ਼ਬਰ ਗੋਲੂ ਕਾ ਮੋੜ ਤੋਂ 14 ਕਿਲੋ 965 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ
Ad Position 24