24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ਼੍ਰੋਮਣੀ ਅਕਾਲੀ ਦਲ (ਬ) ਬਠਿੰਡਾ ਦਿਹਾਤੀ ਦੇ ਬੀ.ਸੀ. ਵਿੰਗ ਦੀ ਮੀਟਿੰਗ

ਸੰਗਤ ਮੰਡੀ (ਬਠਿੰਡਾ), 24 ਅਕਤੂਬਰ (ਦੀਪਕ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ...

Ad Position 21
No active advertisement
ਅਜੀਤ ਡੈਸਕ 24-10-2026

ਸੰਗਤ ਮੰਡੀ (ਬਠਿੰਡਾ), 24 ਅਕਤੂਬਰ (ਦੀਪਕ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੀਟਿੰਗਾਂ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਬਠਿੰਡਾ ਦਿਹਾਤੀ ਦੇ ਬੀ.ਸੀ. ਵਿੰਗ ਦੀ ਇਕ ਮੀਟਿੰਗ ਪਿੰਡ ਘੁੱਦਾ ਵਿਖੇ ਹੋਈ, ਜਿਸ ਵਿਚ ਬੀ.ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਬੀ.ਸੀ. ਵਰਗ ਨਾਲ ਸੰਪਰਕ ਵਧਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ 
ਇਸ ਮੌਕੇ ਸੰਬੋਧਨ ਕਰਦਿਆਂ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਇਹ ਮੀਟਿੰਗਾਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪਾਰਟੀ ਵਲੋਂ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕੰਮ ਕਰਨ ਦੀ ਗੱਲ ਕੀਤੀ ਜਾਂਦੀ ਹੈ।
ਗਾਬੜੀਆ ਨੇ ਕਿਹਾ ਕਿ ਪਾਰਟੀ ਵਲੋਂ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਚਾਰਾਂ ਨੂੰ ਜਾਣਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੀ ਉਮੀਦ ਹੈ ਅਤੇ ਪਾਰਟੀ ਵਰਕਰ ਚੋਣਾਂ ਦੀ ਤਿਆਰੀ ਵਿਚ ਜੁਟੇ ਹੋਏ ਹਨ।
ਉਨ੍ਹਾਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣ ਦੇ ਮਕਸਦ ਨਾਲ ਪਾਰਟੀ ਦਾ ਸਾਥ ਦੇਣ।

Ad Position 22
No active advertisement
ਪਿਛਲੀ ਖ਼ਬਰ ਦੂਜੇ ਟੀ-20 ''ਚ ਭਾਰਤ ਨੇ 4 ਵਿਕਟਾਂ ਨਾਲ ਹਰਾਇਆ ਨਿਊਜ਼ੀਲੈਂਡ ਨੂੰ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੇ ਗਵਾਈ 6ਵੀਂ ਵਿਕਟ, ਨਮਨ ਧੀਰ 31 (17 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24