ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਦੀ ਕ੍ਰਿਕਟ ਟੀਮ ਨੇ ਦੂਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊੀਜ਼ੀਲੈਂਡ ਨੇ 6 ਵਿਕਟਾਂ ਦੇ ਨੁਕਸਾਨ 'ਤੇ 180 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ ਟੀਚਾ ਇਕ ਗੇਂਦ ਰਹਿੰਦਿਆਂ 6 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤ ਵਲੋਂ ਤਿਲਕ ਵਰਮਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 26 ਗੇਂਦਾਂ ਵਿਚ 51 ਅਤੇ ਨਿਤਿਸ਼ ਕੁਮਾਰ ਰੈੱਡੀ ਨੇ 13 ਗੇਂਦਾਂ ਵਿਚ 26 ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਇਸ ਦੇ ਨਾਲ ਹੀ 5 ਮੈਚਾਂ ਦੀ ਲੜੀ ਵਿਚ ਭਾਰਤ ਨੁੇ 2-0 ਦੀ ਬੜਤ ਹਾਸਲ ਕਰ ਲਈ।
ਤਾਜ਼ਾ ਖ਼ਬਰਾਂ
Free
ਦੂਜੇ ਟੀ-20 ''ਚ ਭਾਰਤ ਨੇ 4 ਵਿਕਟਾਂ ਨਾਲ ਹਰਾਇਆ ਨਿਊਜ਼ੀਲੈਂਡ ਨੂੰ
ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਦੀ ਕ੍ਰਿਕਟ ਟੀਮ ਨੇ ਦੂਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ...
ਅਜੀਤ ਡੈਸਕ
24-10-2026