ਲੁਧਿਆਣਾ, 24 ਅਕਤੂਬਰ (ਰੂਪੇਸ਼ ਕੁਮਾਰ)- ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਇਕ ਵਾਰ ਫਿਰ ਤੋਂ ਦੋਹਰਾਇਆ ਹੈ ਕਿ ਪਾਰਟੀ ਸੂਬੇ ਦੀ 117 ਵਿਧਾਨ ਸਭਾ ਸੀਟਾਂ ਉੱਪਰ ਚੋਣ ਲੜੇਗੀ। ਜਦਕਿ ਕਾਂਗਰਸ ਪਾਰਟੀ ਵਲੋਂ ਐਸ.ਆਈ.ਆਰ. ਦੇ ਵਿਰੋਧ ਵਿਚ 1 ਨਵੰਬਰ ਨੂੰ ਦਿੱਲੀ ਵਿਖੇ ਰੱਖੀ ਗਈ ਰੈਲੀ ਦਾ ਵਿਰੋਧ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਇਹ ਰੈਲੀ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਜ਼ਖ਼ਮਾਂ ਨੂੰ ਇਕ ਵਾਰ ਫਿਰ ਤੋਂ ਹਰੇ ਕਰ ਦੇਵੇਗੀ।
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਲੁਧਿਆਣਾ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਦੋਸ਼ ਲਗਾਇਆ ਕਿ ਕਾਂਗਰਸ ਵਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਰਾਹੀ ਦਿੱਤੇ ਗਏ ਜ਼ਖ਼ਮ ਹਾਲੇ ਤੱਕ ਭਰੇ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵਲੋਂ ਇਕ ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਰੈਲੀ ਉਨ੍ਹਾਂ ਜ਼ਖਮਾਂ ਨੂੰ ਫਿਰ ਤੋਂ ਹਰਾ ਕਰ ਦੇਵੇਗੀ। ਜਦ ਕਿ ਸੂਬੇ ਵਿਚ ਨਸ਼ੇ ਦੇ ਖਾਤਮੇ ਨੂੰ ਲੈ ਕੇ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਪਾਰਟੀ ਦੇ ਵਾਇਦੇ ਨੂੰ ਦੋਹਰਾਇਆ। ਇਸੇ ਤਰ੍ਹਾਂ ਉਨ੍ਹਾਂ ਨੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵਲੋਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਦੇ ਚੋਣ ਲੜਨ ਦਾ ਦਾਅਵਾ ਕੀਤਾ।