24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਤਪਾ ਖੇਤਰ ਵਿਚ ਹੋਈ ਹਲਕੀ ਬਰਸਾਤ ਨੇ ਕਿਸਾਨਾਂ ਦੀ ਵਧਾਈ ਚਿੰਤਾ

ਤਪਾ ਮੰਡੀ (ਬਰਨਾਲਾ), 24 ਅਕਤੂਬਰ (ਵਿਜੇ ਸ਼ਰਮਾ)- ਤਪਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਹੋਈ ਹਲਕੀ ਬਰਸਾਤ ਨੇ ਕਿਸਾਨਾਂ....

Ad Position 21
No active advertisement
ਅਜੀਤ ਡੈਸਕ 24-10-2026

ਤਪਾ ਮੰਡੀ (ਬਰਨਾਲਾ), 24 ਅਕਤੂਬਰ (ਵਿਜੇ ਸ਼ਰਮਾ)- ਤਪਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਹੋਈ ਹਲਕੀ ਬਰਸਾਤ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਹੀ ਤੇਜ਼ ਹਵਾਵਾਂ ਕਾਰਨ ਝੋਨੇ ਦੀ ਫ਼ਸਲ ਦੇ ਕਈ ਥਾਵਾਂ ’ਤੇ ਡਿੱਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ, ਉੱਥੇ ਹੀ ਹੁਣ ਹਲਕੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।

ਇਸ ਤੋਂ ਇਲਾਵਾ ਅਨਾਜ ਮੰਡੀਆਂ ਵਿਚ ਖੁੱਲੇ ਆਸਮਾਨ ਥੱਲੇ ਫਸਲ ਨੂੰ ਭਾਵੇਂ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ ਫਿਰ ਵੀ ਬਰਸਾਤ ਦਾ ਪਾਣੀ ਫਸਲ ਵਿਚ ਜਾਣ ਦਾ ਡਰ ਬਣਿਆ ਹੋਇਆ ਹੈ। ਜਿਸ ਕਾਰਨ ਕਿਸਾਨਾਂ ਨੂੰ ਡਰ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਖ਼ਰਾਬ ਰਿਹਾ ਤਾਂ ਉਨ੍ਹਾਂ ਦੀ ਮਹੀਨਿਆਂ ਦੀ ਮਿਹਨਤ ’ਤੇ ਪਾਣੀ ਫਿਰ ਸਕਦਾ ਹੈ। ਝੋਨੇ ਦੀ ਫ਼ਸਲ ਇਸ ਸਮੇਂ ਕਈ ਖੇਤਾਂ ਵਿਚ ਪੱਕਣ ਦੇ ਪੜਾਅ ’ਤੇ ਹੈ ਅਤੇ ਕਿਸਾਨ ਆਪਣੀ ਫ਼ਸਲ ਦੀ ਕਟਾਈ ਕਰਕੇ ਮੰਡੀਆਂ ਵਿਚ ਲਿਜਾਣ ਦੀ ਤਿਆਰੀ ਕਰ ਰਹੇ ਹਨ।

ਅਜਿਹੇ ਸਮੇਂ ਹੋਣ ਵਾਲੀ ਬਰਸਾਤ ਕਾਰਨ ਖੇਤਾਂ ਵਿਚ ਖੜ੍ਹੀ ਫ਼ਸਲ ਦੇ ਨਾਲ-ਨਾਲ ਕਟਾਈ ਕੀਤੇ ਝੋਨੇ ਨੂੰ ਵੀ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਵਿਚ ਜ਼ੋਰਦਾਰ ਗੜੇਮਾਰੀ ਤੋਂ ਬਾਅਦ ਤੇਜ਼ ਮੀਂਹ ਅਗਲੀ ਖ਼ਬਰ ਜਗਰਾਉਂ ਦਾ ਪੁੱਤ ਕੈਨੇਡਾ ’ਚ ਬੈਰਿਸਟਰ ਤੇ ਸਾਲਿਸਟਰ ਬਣਿਆ!
Ad Position 24