24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕੇਂਦਰੀ ਜ਼ੇਲ੍ਹ ਦੇ ਇਕ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਹੋਈ ਮੌਤ

ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜ਼ੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸਿਹਤ ਵਿਗੜਣ...

Ad Position 21
No active advertisement
ਅਜੀਤ ਡੈਸਕ 24-10-2026

ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜ਼ੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸਿਹਤ ਵਿਗੜਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਕਰਮਚਾਰੀਆਂ ਵਲੋਂ ਇਕ ਹਵਾਲਾਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਲਿਆਂਦਾ ਗਿਆ ਸੀ।

ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਪਹਿਲਾਂ ਮੌਤ ਹੋ ਚੁੱਕੀ ਸੀ। ਮਿ੍ਤਕ ਵਿਅਕਤੀ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੇਂਦਰ ਜੇਲ੍ਹ ਵਜੋਂ ਹੋਈ, ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਟੀ.ਬੀ. ਤੇ ਹੋਰ ਬਿਮਾਰੀਆਂ ਤੋਂ ਪੀੜਤ ਸੀ। ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਹੂਰਾ ਦੇ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਿਲ, ਲੋਪੋਕੇ ਨੇ ਕੀਤਾ ਸਨਮਾਨ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਕਾਸੋ ਅਪਰੇਸ਼ਨ ਦੌਰਾਨ 4 ਨਸ਼ਾ ਤਸਕਰ ਕਾਬੂ
Ad Position 24