24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ ਵਿਚ ਪੁੱਤਰ ਦੀ ਮੌਤ, ਪਿਓ ਗੰਭੀਰ ਜ਼ਖਮੀ

ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਦੁਰਗਾਪੁਰ ਨਜ਼ਦੀਕ ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ਵਿਚ...

Ad Position 21
No active advertisement
ਅਜੀਤ ਡੈਸਕ 24-10-2026

ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਦੁਰਗਾਪੁਰ ਨਜ਼ਦੀਕ ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ਵਿਚ ਪੁੱਤਰ ਦੀ ਮੌਤ ਹੋ ਗਈ ਜਦਕਿ ਪਿਓ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸਨੂੰ ਪਿੰਡ ਵਾਸੀਆਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਦੁਰਗਾਪੁਰ ਨੇ ਦੱਸਿਆ ਕਿ ਉਹ ਆਪਣੇ ਲੜਕੇ ਰਾਜਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਹੇ ਸਨ ਤਾਂ ਪਿੰਡ ਦੇ ਨੇੜੇ ਹੀ ਦੂਜੇ ਪਾਸੇ ਤੋਂ ਆਉਂਦੀ ਕੰਬਾਈਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ।

ਜਿਸ ਕਾਰਨ ਉਸਦੇ ਲੜਕੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਉਸਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਨਵਜੋਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਮੌਕੇ ’ਤੇ ਜਾ ਕੇ ਕੰਬਾਈਨ ਨੂੰ ਕਬਜ਼ੇ ਵਿਚ ਲਿਆ ਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਹੈ। ਥਾਣਾ ਕੋਤਵਾਲੀ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਅਗਲੀ ਖ਼ਬਰ ਰਾਜਪੁਰਾ ਬਾਰਿਸ਼ ਪੈਣ ਨਾਲ ਕਿਸਾਨਾਂ ਦੀ ਵਧੀ ਚਿੰਤਾ
Ad Position 24