ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਮਿਤੀ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ, ਜੇਕਰ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸੰਥੈਟਿਕ ਨਸ਼ਿਆਂ ਦਾ ਨੈਟਵਰਕ ਸਰਕਾਰਾਂ ਨੇ ਨਾ ਤੋੜਿਆ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਜਵਾਨੀ ਲਈ ਬਹੁਤ ਭੈੜੇ ਨਤੀਜੇ ਹੋ ਸਕਦੇ ਹਨ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਇਨਸਾਫ਼ ਦੀ ਲੜਾਈ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਗੱਲ ਆਖੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਨਸ਼ੇ ਦੀ ਸਮੱਸਿਆ ਵਿਸ਼ਵ ਪੱਧਰ ਦੀ ਹੈ, ਪਰ ਗੁਰੂ ਸਾਹਿਬਾਨ ਨੇ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਤੋਂ ਵਰਜਿਆ ਹੈ ਅਤੇ ਗੁਰਮਤਿ ਅਨੁਸਾਰੀ ਇਕ ਸੱਚਾ ਤੇ ਸੁੱਚਾ ਜੀਵਨ ਬਤੀਤ ਕਰਨ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਕੇ ਆਪਣੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਛੱਡ ਸਕਦੇ ਹਨ ਅਤੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਵਿਚ ਜੋੜਣ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਮਾਜ ਅੰਦਰ ਨਸ਼ਾ ਵੇਚ ਰਹੇ ਹਨ ਉਨ੍ਹਾਂ ਦਾ ਪੂਰਨ ਬਾਈਕਾਟ ਹੋਵੇ ਤੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਹੋਵੇ।
ਤਾਜ਼ਾ ਖ਼ਬਰਾਂ
Free
ਜਥੇਦਾਰ ਗੜਗੱਜ ਵਲੋਂ 28 ਅਕਤੂਬਰ ਨੂੰ ਵਿਸ਼ਵ ਭਰ ਵਿਚ ਅਰਦਾਸ ਕਰਨ ਦਾ ਸੰਦੇਸ਼
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ...
ਅਜੀਤ ਡੈਸਕ
25-10-2026