25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡੀ.ਐੱਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਗੈਰ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼

ਅਮਰਗੜ੍ਹ, 25 ਅਕਤੂਬਰ (ਜਤਿੰਦਰ ਮੰਨਵੀ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਨੇ ਪਿੰਡ...

Ad Position 21
No active advertisement
ਅਜੀਤ ਡੈਸਕ 25-10-2026

ਅਮਰਗੜ੍ਹ, 25 ਅਕਤੂਬਰ (ਜਤਿੰਦਰ ਮੰਨਵੀ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਨੇ ਪਿੰਡ ਹਥੋਆਂ ਵਿਖੇ ਚੱਲ ਰਹੇ ਇਕ ਗੈਰ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਡੀ.ਐੱਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਕੇਂਦਰ 'ਚ ਬੰਦੀ ਬਣਾ ਕੇ ਰੱਖੇ ਗਏ 48 ਵਿਅਕਤੀਆਂ ਨੂੰ ਪੁਲਿਸ ਵਲੋਂ ਛੁਡਵਾਇਆ ਗਿਆ ਅਤੇ ਕੇਂਦਰ ਚਲਾਉਣ ਦੇ ਦੋਸ਼ ਹੇਠ ਮੁੱਖ ਮੁਲਜ਼ਮ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਅਮਰਗੜ੍ਹ ਵਿਖੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੰਜੀਵ ਕਪੂਰ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਹਥੋਆਂ 'ਚ ਇੱਕ ਗੈਰ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਚੱਲਣ ਸੰਬੰਧੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਛਾਪੇਮਾਰੀ ਕੀਤੀ ਅਤੇ ਕੇਂਦਰ ਦੇ ਦਸਤਾਵੇਜ਼ਾਂ ਤੇ ਰਿਕਾਰਡ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰ ਚਲਾਉਣ ਵਾਲਾ ਵਿਅਕਤੀ ਆਪਣੇ ਆਪ ਨੂੰ ਸਰਕਾਰ ਤੋਂ ਰਜਿਸਟਰਡ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਸੀ। ਮੁੱਢਲੀ ਜਾਂਚ ਦੌਰਾਨ ਨਸ਼ਾ ਮੁਕਤ ਸਮਾਜ ਵੈਲਫੇਅਰ ਸੁਸਾਇਟੀ ਦੇ ਨਾਂਅ ਹੇਠ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੇ ਦੋਸ਼ ਵੀ ਸਾਹਮਣੇ ਆਏ ਹਨ।ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਕੇਂਦਰ ਚੋਂ 48 ਵਿਅਕਤੀਆਂ ਨੂੰ ਛੁਡਵਾਇਆ ਗਿਆ, ਜਿਨ੍ਹਾਂ ਚੋਂ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ 'ਚ ਦਾਖ਼ਲ ਕਰਵਾਇਆ ਗਿਆ, ਜਦਕਿ ਬਾਕੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਗਿਆ।ਇਸ ਮਾਮਲੇ 'ਚ ਪੁਲਿਸ ਨੇ ਜਤਿੰਦਰ ਸਿੰਘ ਵਾਸੀ ਨੁਸਹਿਰਾ ਮਾਲੇਰਕੋਟਲਾ ਅਤੇ ਮੁਹੰਮਦ ਸਫੀਕ ਵਾਸੀ ਮਾਲੇਰਕੋਟਲਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਕੇਂਦਰ ਚਲਾਉਣ ਦੇ ਦੋਸ਼ ਹੇਠ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।ਡੀ.ਐੱਸ.ਪੀ. ਸੰਜੀਵ ਕਪੂਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਛੁਡਾਉਣ ਲਈ ਇਲਾਜ ਸਿਰਫ਼ ਸਰਕਾਰੀ ਸਿਹਤ ਸੰਸਥਾਵਾਂ ਜਾਂ ਲਾਇਸੈਂਸਸ਼ੁਦਾ ਨਸ਼ਾ ਛੁਡਾਊ ਕੇਂਦਰਾਂ ਤੋਂ ਹੀ ਕਰਵਾਇਆ ਜਾਵੇ। ਕਿਸੇ ਵੀ ਕੇਂਦਰ ਵਿਚ ਦਾਖ਼ਲ ਕਰਵਾਉਣ ਤੋਂ ਪਹਿਲਾਂ ਉਸ ਦੀ ਮਾਨਤਾ ਅਤੇ ਰਜਿਸਟ੍ਰੇਸ਼ਨ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਨਸ਼ਿਆਂ ਦੇ ਮੁੱਦੇ ’ਤੇ ਬੀ.ਕੇ.ਯੂ. ਸਿੱਧੂਪੁਰ ਵਲੋਂ ਪ੍ਰਦਰਸ਼ਨ
Ad Position 24