ਚੰਡੀਗੜ੍ਹ, 25 ਅਕਤੂਬਰ - ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਮਹਿਜ਼ 15 ਸਾਲਾਂ ਦੀ ਉਮਰ 'ਚ ਕਾਂਸੀ ਦਾ ਤਗਮਾ ਜਿੱਤਣ ਵਾਲ਼ੇ ਜੰਗਸ਼ੇਰ ਸਿੰਘ ਖੰਗੂੜਾ ਨਾਲ਼ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਖ਼ਾਸ ਮੁਲਾਕਾਤ ਕੀਤੀ। ਮਿਸਰ (ਇਜਿਪਟ) ਵਿਖੇ ਹੋਈ ਇਸ ਵਿਸ਼ਵ ਚੈਂਪੀਅਨਸ਼ਿਪ ਵਿਚ ਆਪਣੇ ਖੇਡ ਹੁਨਰ ਦਾ ਲੋਹਾ ਮਨਵਾਉਣ ਵਾਲ਼ੇ ਜੰਗਸ਼ੇਰ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ, ਪੰਜਾਬ ਅਤੇ ਦੇਸ਼ ਦਾ ਨਾਮ ਰੁਸ਼ਨਾਉਣ ਵਾਲ਼ੀ ਇਸ ਪ੍ਰਾਪਤੀ ਲਈ ਮੁਬਾਰਕਾਂ ਅਤੇ ਭਵਿੱਖ 'ਚ ਹੋਰ ਉੱਚੇ ਮੁਕਾਮ ਸਰ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਤਾਜ਼ਾ ਖ਼ਬਰਾਂ
Free
ਵਿਸ਼ਵ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜੇਤੂ ਜੰਗਸ਼ੇਰ ਸਿੰਘ ਨਾਲ਼ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ
ਚੰਡੀਗੜ੍ਹ, 25 ਅਕਤੂਬਰ - ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਮਹਿਜ਼ 15 ਸਾਲਾਂ ਦੀ ਉਮਰ 'ਚ ਕਾਂਸੀ ਦਾ ਤਗਮਾ ਜਿੱਤਣ ਵਾਲ਼ੇ ਜੰਗਸ਼ੇਰ ਸਿੰਘ ਖੰਗੂੜਾ...
ਅਜੀਤ ਡੈਸਕ
25-10-2026