25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨੇ ਵਲੋਂ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਇਨਸਾਫ ਪਸੰਦ ਲੋਕਾਂ ਨਾਲ...

Ad Position 21
No active advertisement
ਅਜੀਤ ਡੈਸਕ 25-10-2026

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਇਨਸਾਫ ਪਸੰਦ ਲੋਕਾਂ ਨਾਲ ਮਿਲਕੇ ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਦੁਖਦਾਈ ਕਤਲ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ 'ਤੇ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਅਗਵਾਈ ਵਿਚ ਆਪਣੀ ਭੜਾਸ ਕੱਢਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਝਾੜੂ ਫੂਕਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਇਨਕਲਾਬ ਲਿਆਉਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਅੱਜ ਨਸ਼ਿਆਂ ਵਿਰੁੱਧ ਅਵਾਜ ਬੁਲੰਦ ਕਰਨ ਵਾਲੇ ਗੁਰਸਿੱਖ ਨੌਜਵਾਨਾਂ 'ਤੇ ਪੁਲਿਸ ਤਸ਼ੱਦਦ ਕਰਵਾ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮੇਤ ਸਰਕਾਰ ਦੇ ਮੰਤਰੀਆਂ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਨਸ਼ਿਆਂ ਨੂੰ ਲੈਕੇ ਸਰਕਾਰ ਨੂੰ ਬਦਨਾਮ ਕਰ ਰਹੀਆਂ ਹਨ। ਜੇਕਰ ਪੰਜਾਬ ਵਿਚ ਨਸ਼ਾ ਨਹੀ ਹੈ ਤਾਂ ਫਿਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੀ ਕੀ ਲੋੜ ਪੈ ਗਈ? ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ ਕਿ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਸਰਕਾਰ ਵਿਰੁੱਧ ਇਕੱਠੇ ਹੋ ਜਾਂਦੇ ਹਨ ਦੇ ਜਵਾਬ ਵਿਚ ਕਿਹਾ ਕਿ ਲੋਕ ਮੁੱਦਿਆਂ ਨੂੰ ਲੈ ਕੇ ਹਮੇਸ਼ਾਂ ਹੀ ਵਿਰੋਧੀ ਪਾਰਟੀਆਂ ਇਕਜੁੱਟ ਹੋ ਕੇ ਸੰਘਰਸ਼ ਕਰਦੀਆਂ ਆਈਆਂ ਹਨ। ਇਸ ਸਮੇ 'ਆਪ' ਸਰਕਾਰ ਨੂੰ ਲਾਹਨਤ ਪਾਉਣ ਦੇ ਮੰਤਵ ਨਾਲ ਮ੍ਰਿਤਕ ਗੁਲਜ਼ਾਰ ਸਿੰਘ ਤੂਰਬਨਜਾਰਾ ਦਾ ਪੁੱਤਰ ਲਖਵਿੰਦਰ ਸਿੰਘ ਦੇ ਨਾਲ-ਨਾਲ ਮ੍ਰਿਤਕ ਸਨਮਦੀਪ ਸਿੰਘ ਕਨੋਈ ਦਾ ਭਰਾ ਰਵੀ ਅਤੇ ਦਾਦਾ ਵਿਸੇਸ਼ ਤੌਰ 'ਤੇ ਸ਼ਾਮਿਲ ਹੋਏ। 

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਬਣਨ 'ਤੇ ਭਗਵਾਨ ਵਾਲਮੀਕਿ ਜੀ ਨੂੰ ਸਮਰਪਿਤ ਇਕ ਯੂਨੀਵਰਸਿਟੀ ਬਣਾਈ ਜਾਵੇਗੀ - ਚੰਨੀ ਨੇ ਕੀਤਾ ਐਲਾਨ ਅਗਲੀ ਖ਼ਬਰ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ -ਗੁਲਜ਼ਾਰ ਸਿੰਘ ਰਣੀਕੇ
Ad Position 24