ਲੁਧਿਆਣਾ, 25 ਅਕਤੂਬਰ (ਰੂਪੇਸ਼ ਕੁਮਾਰ) - ਲੁਧਿਆਣਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਆਯੋਜਿਤ ਇਕ ਪ੍ਰੋਗਰਾਮ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ 'ਤੇ ਭਗਵਾਨ ਵਾਲਮੀਕਿ ਜੀ ਨੂੰ ਸਮਰਪਿਤ ਇਕ ਯੂਨੀਵਰਸਿਟੀ ਬਣਾਈ ਜਾਵੇਗੀ, ਜਿੱਥੇ ਪੀ.ਐਚ.ਡੀ. ਤੱਕ ਦੀ ਪੜ੍ਹਾਈ ਮੁਫ਼ਤ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਰਮਿੰਦਰ ਆਵਲਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਬਾਰੇ ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ। ਅਕਾਲੀ ਭਾਜਪਾ ਗਠਜੋੜ ਦੀਆਂ ਚਰਚਾਵਾਂ ਨੂੰ ਲੈ ਕੇ ਚੰਨੀ ਨੇ ਕਿਹਾ ਕਿ ਇਨ੍ਹਾਂ ਨੇ ਰਲ ਕੇ ਪੰਜਾਬ ਉੱਪਰ ਕਾਲੇ ਖੇਤੀ ਕਾਨੂੰਨ ਮੜ੍ਹੇ ਸਨ। ਇਹ ਇਕੱਠੇ ਹੀ ਹਨ, ਹਾਲਾਂਕਿ ਦੇਖਣਾ ਹੋਵੇਗਾ ਕਿ ਬਿੱਲੀ ਥੈਲੇ ਤੋਂ ਬਾਹਰ ਆਉਂਦੀ ਹੈ ਜਾਂ ਫਿਰ ਨਹੀਂ।
ਤਾਜ਼ਾ ਖ਼ਬਰਾਂ
Free
ਕਾਂਗਰਸ ਸਰਕਾਰ ਬਣਨ 'ਤੇ ਭਗਵਾਨ ਵਾਲਮੀਕਿ ਜੀ ਨੂੰ ਸਮਰਪਿਤ ਇਕ ਯੂਨੀਵਰਸਿਟੀ ਬਣਾਈ ਜਾਵੇਗੀ - ਚੰਨੀ ਨੇ ਕੀਤਾ ਐਲਾਨ
ਲੁਧਿਆਣਾ, 25 ਅਕਤੂਬਰ (ਰੂਪੇਸ਼ ਕੁਮਾਰ) - ਲੁਧਿਆਣਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਆਯੋਜਿਤ ਇਕ ਪ੍ਰੋਗਰਾਮ ਸ਼ਿਰਕਤ...
ਅਜੀਤ ਡੈਸਕ
25-10-2026