25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਿਸਾਨਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਅਰਥੀ ਫੂਕ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ...

Ad Position 21
No active advertisement
ਅਜੀਤ ਡੈਸਕ 25-10-2026

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਦੀ ਅਗਵਾਈ ਵਿਚ ਨਸ਼ਿਆਂ ਖ਼ਿਲਾਫ਼ ਆਪਣੀ ਜਾਨ ਗੁਆ ਚੁੱਕੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਸੁਨਾਮ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਅਰਥੀਆਂ ਸਾੜੀਆਂ ਗਈਆਂ।ਇਸ ਸਮੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਵੀ ਕੀਤੀ ਗਈ।
ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਕੇ ਨਸ਼ਿਆਂ ਨੂੰ ਠੱਲ੍ਹ ਪਾਉਣ ਦਾ ਢੌਂਗ ਰਚ ਰਹੀ ਹੈ, ਪਰ ਦੂਜੇ ਪਾਸੇ ਨਸ਼ਿਆ ਖ਼ਿਲਾਫ਼ ਅਵਾਜ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਸੁਰੱਖਿਆ ਦੇਣ ਦੀ ਬਜਾਏ ਜਾਨ ਦੇਣੀ ਪੈ ਰਹੀ ਹੈ।ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਫਾਸਟ ਟ੍ਰੈਕ ਅਦਾਲਤਾਂ ਜਰੀਏ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੰਜਾਬ ਦੇ ਵੱਡੇ-ਵੱਡੇ ਨਸ਼ਾ ਤਸਕਰਾਂ ਦੀਆਂ ਜਾਇਜਾਦਾਂ ਕੁਰਕ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਵੱਡਾ ਹੁੰਗਾਰਾ, 80 ਪਰਿਵਾਰ ਪਾਰਟੀ ਚ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ
Ad Position 24