25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਰਹੱਦੀ ਪਿੰਡ ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਵੱਡਾ ਹੁੰਗਾਰਾ, 80 ਪਰਿਵਾਰ ਪਾਰਟੀ ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 25 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਪਿੰਡ ਭੱਗੂਪੁਰ ਬੇਟ ਵਿਖੇ...

Ad Position 21
No active advertisement
ਅਜੀਤ ਡੈਸਕ 25-10-2026

ਚੋਗਾਵਾਂ/ਅੰਮ੍ਰਿਤਸਰ, 25 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਪਿੰਡ ਭੱਗੂਪੁਰ ਬੇਟ ਵਿਖੇ ਝੋਨੇ ਦੀ ਵਢਾਈ ਦੇ ਸੀਜ਼ਨ ਤੋਂ ਬਾਅਦ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਆਪਣੀਆਂ ਸਿਆਸੀ ਗਤੀਵਿਧੀਆਂ ਅਤੇ ਮੀਟਿੰਗਾਂ ਦਾ ਸਿਲਸਿਲਾ ਮੁੜ ਸਰਗਰਮੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡ ਭੱਗੂਪੁਰ ਬੇਟ ਵਿਖੇ ਹੋਈ ਇਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਜਥੇਬੰਦੀ ਨੂੰ ਉਸ ਵੇਲੇ ਬਹੁਤ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਰੀਬ 80 ਪਰਿਵਾਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਲ ਹੋ ਗਏ। ਇਹ ਸਾਰੇ ਪਰਿਵਾਰ  ਜੋਗਿੰਦਰ ਸਿੰਘ ਚੂਚਕਵਾਲ ਦੀ ਪ੍ਰੇਰਨਾ ਸਦਕਾ ਅਤੇ ਪਰਗਟ ਸਿੰਘ ਸਾਬਕਾ ਸਰਪੰਚ,  ਗੁਰਮੀਤ ਸਿੰਘ, ਲਾਹੋਰਾ ਸਿੰਘ ਮੈਂਬਰ, ਮਲਕੀਤ ਸਿੰਘ ਨੰਬਰਦਾਰ, ਮਲਕੀਤ ਸਿੰਘ ਸਾਬਕਾ ਮੈਂਬਰ,  ਭਗਤ ਸਿੰਘ ਮੈਂਬਰ, ਗੁਲਜ਼ਾਰ ਸਿੰਘ ਮੈਂਬਰ ਅਤੇ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਜਥੇਬੰਦੀ ਵਿਚ ਸ਼ਾਮਿਲ ਹੋਏ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਰਗਰਮ ਆਗੂ ਬਲਜਿੰਦਰ ਸਿੰਘ ਥਾਂਦੇ ਵਲੋਂ ਪਾਰਟੀ ਦੇ ਮਫਲਰ ਪਾ ਕੇ ਜਥੇਬੰਦੀ ਵਿਚ ਜੀ ਆਇਆਂ ਨੂੰ ਕਿਹਾ ਗਿਆ ਅਤੇ ਸਨਮਾਨਿਤ ਕੀਤਾ ਗਿਆ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਇਕਸੁਰ ਵਿਚ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ, ਪੰਜਾਬ ਅਤੇ ਪੰਥ ਪ੍ਰਤੀ ਉਨ੍ਹਾਂ ਦੇ ਦ੍ਰਿੜ ਇਰਾਦੇ ਅਤੇ ਨਿਸ਼ਕਾਮ ਸੇਵਾ ਤੋਂ ਪ੍ਰੇਰਿਤ ਹੋ ਕੇ ਇਸ ਜਥੇਬੰਦੀ ਨਾਲ ਜੁੜੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਗੁਰੂਹਰਸਹਾਏ ਵਿਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਅਰਥੀ ਫੂਕ ਪ੍ਰਦਰਸ਼ਨ
Ad Position 24