25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੀਟਿੰਗ ਬੇਸਿੱਟਾ ਰਹੀ ਤਾਂ ਦਿੜ੍ਹਬਾ ਤੋਂ ਧੂਰੀ ਵੱਲ ਕੂਚ ਕਰਨਗੇ ਮੀਟਰ ਰੀਡਰ

ਦਿੜ੍ਹਬਾ ਮੰਡੀ (ਸੰਗਰੂਰ), 25 ਅਕਤੂਬਰ (ਜਸਵੀਰ ਸਿੰਘ ਔਜਲਾ)- ਪਾਵਰਕਾਮ ਮੀਟਰ ਰੀਡਰ ਯੂਨੀਅਨ ਅਜ਼ਾਦ ਵਲੋਂ ਮੀਟਰ ਰੀਡਰਾਂ...

Ad Position 21
No active advertisement
ਅਜੀਤ ਡੈਸਕ 25-10-2026

ਦਿੜ੍ਹਬਾ ਮੰਡੀ (ਸੰਗਰੂਰ), 25 ਅਕਤੂਬਰ (ਜਸਵੀਰ ਸਿੰਘ ਔਜਲਾ)- ਪਾਵਰਕਾਮ ਮੀਟਰ ਰੀਡਰ ਯੂਨੀਅਨ ਅਜ਼ਾਦ ਵਲੋਂ ਮੀਟਰ ਰੀਡਰਾਂ ਅਤੇ ਸਪਾਟ ਬਿਲਿੰਗ ਕਾਮਿਆਂ ਦੀਆਂ ਨੌਕਰੀਆਂ ਪੱਕੀਆਂ ਕਰਵਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 26 ਅਕਤੂਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਸੁਨਾਮ ਵਿਖੇ ਹੋਣ ਵਾਲੀ ਮੀਟਿੰਗ ਵਿਚ ਮੰਗਾਂ ਦਾ ਠੋਸ ਹੱਲ ਨਾ ਨਿਕਲਿਆ ਤਾਂ ਮੀਟਰ ਰੀਡਰ ਦਿੜ੍ਹਬਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵੱਲ ਕੂਚ ਕਰਨਗੇ।

ਯੂਨੀਅਨ ਵਲੋਂ ਦਿੱਤੀ ਜਾਣਕਾਰੀ ਅਨੁਸਾਰ, 26 ਅਕਤੂਬਰ ਨੂੰ ਸਵੇਰੇ 10 ਵਜੇ ਸੁਨਾਮ ਵਿਖੇ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੈਅ ਹੈ। ਜੇਕਰ ਇਸ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਾ ਹੋਇਆ ਤਾਂ ਉਸੇ ਦਿਨ ਦੁਪਹਿਰ 12 ਵਜੇ ਦਿੜ੍ਹਬਾ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਤੋਂ ਧੂਰੀ ਵੱਲ ਕੂਚ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ 4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ਅਗਲੀ ਖ਼ਬਰ ਕਿਸਾਨਾਂ ਨੇ ਮੂਧਲ ਵਿਖੇ ਕੀਤਾ ਰੋਸ ਪ੍ਰਦਰਸ਼ਨ
Ad Position 24