25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਿੰਡ ਛਾਹੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਕੀਤੀ ਗਈ ਨਾਅਰੇਬਾਜ਼ੀ

ਦਿੜ੍ਹਬਾ ਮੰਡੀ, 25 ਅਕਤੂਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ....

Ad Position 21
No active advertisement
ਅਜੀਤ ਡੈਸਕ 25-10-2026

ਦਿੜ੍ਹਬਾ ਮੰਡੀ, 25 ਅਕਤੂਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਰੋਸ ਪ੍ਰਦਰਸ਼ਨ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤਾ ਗਿਆ।

ਇਸ ਮੌਕੇ ਬੀਕੇਯੂ ਉਗਰਾਹਾਂ ਦੇ ਆਗੂ ਪਰਮਜੀਤ ਸਿੰਘ ਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਦੇ ਵਾਅਦੇ ਕੀਤੇ ਸਨ, ਪਰ ਨਸ਼ਿਆਂ ਦਾ ਮੁੱਦਾ ਅਜੇ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪ੍ਰਦਰਸ਼ਨਕਾਰੀਆਂ ਨੇ ਨਸ਼ਿਆਂ ਵਿਰੁੱਧ ਸੰਘਰਸ਼ ਜਾਰੀ ਰੱਖਣ ਅਤੇ ਇਨਸਾਫ਼ ਮਿਲਣ ਤੱਕ ਆਵਾਜ਼ ਬੁਲੰਦ ਕਰਨ ਦਾ ਅਹਿਦ ਲਿਆ।

Ad Position 22
No active advertisement
ਪਿਛਲੀ ਖ਼ਬਰ ਪਿੰਡ ਨਸੀਬਪੁਰਾ ਵਿਖੇ 16 ਪਰਿਵਾਰ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ 4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ
Ad Position 24