25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੁਖਬੀਰ ਸਿੰਘ ਬਾਦਲ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਕੀਤੀ ਮਿਲਣੀ

ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ...

Ad Position 21
No active advertisement
ਅਜੀਤ ਡੈਸਕ 25-10-2026

ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਹਮਦਰਦੀ ਜ਼ਾਹਿਰ ਕਰਨ ਲਈ ਪਹੁੰਚੇ। ਉਨ੍ਹਾਂ ਪਰਵਿੰਦਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪਰਿਵਾਰ ਨਾਲ ਹਰ ਮੋੜ ’ਤੇ ਖੜ੍ਹੇਗਾ।

ਸੁਖਬੀਰ ਨੇ ਕਿਹਾ ਕਿ ਝੋਟੇ ਦੀ ਸ਼ਹਾਦਤ ਪੰਜਾਬ ਵਾਸੀਆਂ ਲਈ ਸੰਦੇਸ਼ ਹੈ ਕਿ ਜੇਕਰ ਨਸ਼ਿਆਂ ਦਾ ਖ਼ਾਤਮਾ ਨਾ ਹੋਇਆ ਤਾਂ ਮੌਜੂਦਾ ਤੇ ਅਗਲੀਆਂ ਪੀੜੀਆਂ ਦਾ ਭਵਿੱਖ ਤਬਾਹ ਹੋ ਜਾਵੇਗਾ। ਉਨ੍ਹਾਂ ਆਖਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਤਸਕਰਾਂ ਨੂੰ ਘੱਟੋ-ਘੱਟ 10 ਸਾਲ ਦੀ ਸਜ਼ਾਂ ਅਤੇ ਉਸ ਦੀ ਸਾਰੀ ਜਾਇਦਾਦ ਜ਼ਬਤ ਹੋਣੀ ਚਾਹੀਦੀ ਹੈ। ਸ. ਬਾਦਲ ਨੇ ਪਰਿਵਾਰ ਨੂੰ ਪਾਰਟੀ ਵਲੋਂ ਹਰ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਉਂਦਿਆਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੜਾਈ ਲੜਨ। ਇਸ ਮੌਕੇ ਝੋਟੇ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ, ਮਾਤਾ ਅਮਰਜੀਤ ਕੌਰ, ਪਤਨੀ ਮਨਪ੍ਰੀਤ ਕੌਰ ਤੋਂ ਇਲਾਵਾ ਦੋਵੇਂ ਪੁੱਤਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਮੁਕਤਸਰ ਸਾਹਿਬ‌ ਕਰਵਾਇਆ ਅਗਲੀ ਖ਼ਬਰ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਮੁਹਾਲੀ ਪਹੁੰਚੇ
Ad Position 24