26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਰਾਸ਼ਟਰਪਤੀ ਭਵਨ ਨੇੜੇ ਨੌਰਥ ਬਲਾਕ ਵਿਚ ਲੱਗੀ ਅੱਗ

ਨਵੀਂ ਦਿੱਲੀ, 26 ਅਕਤੂਬਰ - ਨਵੀਂ ਦਿੱਲੀ ਵਿਚ ਰਾਸ਼ਟਰਪਤੀ ਭਵਨ ਨੇੜੇ ਨੌਰਥ ਬਲਾਕ ਦੇ ਪਿੱਛੇ ਤੋਂ ਸੰਘਣਾ ਧੂੰਆਂ ਉੱਠਦਾ ਦੇਖਿਆ ਗਿਆ, ਜਿਸ ਤੋਂ ਬਾਅਦ ਦਿੱਲੀ ਫਾਇਰ ਸਰਵਿਸਿਜ਼...

Ad Position 21
No active advertisement
ਅਜੀਤ ਡੈਸਕ 26-10-2026

ਨਵੀਂ ਦਿੱਲੀ, 26 ਅਕਤੂਬਰ - ਨਵੀਂ ਦਿੱਲੀ ਵਿਚ ਰਾਸ਼ਟਰਪਤੀ ਭਵਨ ਨੇੜੇ ਨੌਰਥ ਬਲਾਕ ਦੇ ਪਿੱਛੇ ਤੋਂ ਸੰਘਣਾ ਧੂੰਆਂ ਉੱਠਦਾ ਦੇਖਿਆ ਗਿਆ, ਜਿਸ ਤੋਂ ਬਾਅਦ ਦਿੱਲੀ ਫਾਇਰ ਸਰਵਿਸਿਜ਼ ਨੇ ਛੇ ਫਾਇਰ ਇੰਜਣਾਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ।
ਸ਼ਿਵ ਸੈਨਾ ਦੇ ਸੰਸਦ ਮੈਂਬਰ ਮਿਲਿੰਦ ਦੇਵੜਾ, ਜਦੋਂ ਸਵੇਰੇ ਲਗਭਗ 11:12 ਵਜੇ ਸੰਸਦ ਜਾ ਰਹੇ ਸਨ, ਤਾਂ ਨੌਰਥ ਬਲਾਕ ਦੇ ਪਿੱਛੇ ਤੋਂ ਕਾਲਾ ਧੂੰਆਂ ਉੱਠਦਾ ਦੇਖਿਆ ਅਤੇ ਸੋਸ਼ਲ ਮੀਡੀਆ 'ਤੇ ਇਸਦੀ ਰਿਪੋਰਟ ਕੀਤੀ।
ਜਾਣਕਾਰੀ ਮਿਲਣ 'ਤੇ, ਦਿੱਲੀ ਫਾਇਰ ਸਰਵਿਸਿਜ਼ ਨੇ ਤੁਰੰਤ ਛੇ ਫਾਇਰ ਇੰਜਣਾਂ ਨੂੰ ਘਟਨਾ ਸਥਾਨ 'ਤੇ ਭੇਜਿਆ।
ਅੱਗ ਵਿਚ ਕਿਸੇ ਵੀ ਜਾਨੀ ਨੁਕਸਾਨ, ਸੱਟਾਂ ਜਾਂ ਵੱਡੇ ਨੁਕਸਾਨ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਅੱਗ ਲੱਗਣ ਦੇ ਸਹੀ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਖੇਤਰ ਸੈਂਟਰਲ ਵਿਸਟਾ ਵਿਚ ਸਥਿਤ ਹੈ ਅਤੇ ਇਸ ਵਿੱਚ ਗ੍ਰਹਿ ਮੰਤਰਾਲੇ ਅਤੇ ਵਿੱਤ ਮੰਤਰਾਲੇ ਸਮੇਤ ਕਈ ਪ੍ਰਮੁੱਖ ਕੇਂਦਰੀ ਸਰਕਾਰੀ ਦਫ਼ਤਰ ਹਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀਆਂ ਦਾ ਕੀਤਾ ਸਵਾਗਤ ਅਗਲੀ ਖ਼ਬਰ ਯੂ.ਪੀ. - ਮਾਣਹਾਨੀ ਮਾਮਲੇ ''ਚ ਰਾਹੁਲ ਗਾਂਧੀ ਨੂੰ ਰਾਹਤ, ਅਦਾਲਤ ਨੇ ਕੇਸ ਕੀਤਾ ਖਾਰਜ
Ad Position 24