ਮਾਨਾਂਵਾਲਾ (ਅੰਮ੍ਰਿਤਸਰ), 26 ਅਕਤੂਬਰ (ਗੁਰਦੀਪ ਸਿੰਘ ਨਾਗੀ)- ਵਿਧਾਨ ਸਭਾ ਹਲਕਾ ਅਟਾਰੀ ਅਤੇ ਥਾਣਾ ਚਾਟੀਵਿੰਡ ਅਧੀਨ ਪਿੰਡ ਗਨੀ ਸ਼ਾਹ ਵਾਲਾ (ਝੀਤਾ ਕਲਾਂ) ਵਿਖੇ ਦੇ ਮੌਜੂਦਾ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਦੁੱਖਦਾਈ ਖ਼ਬਰ ਪ੍ਰਾਪਤ ਹੋਈ ਹੈ। ਪਿੰਡ ਗਨੀ ਸ਼ਾਹ ਵਾਲਾ ਦੇ ਸਰਪੰਚ ਕਾਰਜ਼ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਤੀਰਥ ਸਿੰਘ (25 ਸਾਲ) ਪੁੱਤਰ ਅੰਗਰੇਜ਼ ਸਿੰਘ, ਜੋ ਕਿ ਅੱਜ ਦੇਰ ਰਾਤ ਬਾਬਾ ਗਨੀ ਸ਼ਾਹ ਦੇ ਅਸਥਾਨ ‘ਤੇ ਖੜਾ ਸੀ, ਪਿੰਡ ਦੇ ਕੁੱਝ ਨੌਜਵਾਨਾਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਕੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਥਾਣਾ ਚਾਟੀਵਿੰਡ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਪਿੰਡ ਗਨੀ ਸ਼ਾਹ ਦੇ ਮੌਜੂਦਾ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ
ਮਾਨਾਂਵਾਲਾ (ਅੰਮ੍ਰਿਤਸਰ), 26 ਅਕਤੂਬਰ (ਗੁਰਦੀਪ ਸਿੰਘ ਨਾਗੀ)- ਵਿਧਾਨ ਸਭਾ ਹਲਕਾ ਅਟਾਰੀ ਅਤੇ ਥਾਣਾ ਚਾਟੀਵਿੰਡ ਅਧੀਨ ਪਿੰਡ ਗਨੀ ਸ਼ਾਹ ਵਾਲਾ....
ਅਜੀਤ ਡੈਸਕ
26-10-2026