ਵੈਲਿੰਗਟਨ, 17 ਅਕਤੂਬਰ - ਭਾਰਤ ਨੇ ਤੀਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਲੜੀ ਵਿਚ ਅਜੇਤੂ ਬੜਤ ਹਾਸਲ ਕਰ ਲਈ ਹੈ। ਵੈਲਿੰਗਟਨ ਵਿਖੇ ਹੋਏ ਇਸ ਮੈਚ ਵਿਚ ਵੀ ਟਾਸ ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਜਿੱਤਿਆ ਤੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 20 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ 'ਤੇ 198 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ ਟੀਚਾ ਮਹਿਜ਼ 13.2 ਓਵਰਾਂ ਵਿਚ ਹਾਸਲ ਕਰ ਲਿਆ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਮਹਿਜ਼ 38 ਗੇਂਦਾਂ ਵਿਚ 113 ਦੌੜਾਂ ਬਣਾਈਆਂ। ਅਭਿਸ਼ੇਕ ਸ਼ਰਮਾ ਨੂੰ ਉਸ ਦੀ ਸ਼ਾਨਦਾਰ ਬੱਲੇਬਾਜ਼ੀ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।
ਤਾਜ਼ਾ ਖ਼ਬਰਾਂ
Free
ਤੀਜੇ ਟੀ-20 'ਚ ਭਾਰਤ ਨੇ 6 ਵਿਕਟਾਂ ਨਾਲ ਹਰਾਇਆ ਨਿਊਜ਼ੀਲੈਂਡ ਨੂੰ, 5 ਮੈਚਾਂ ਦੀ ਲੜੀ ਉੱਪਰ ਕੀਤਾ ਕਬਜ਼ਾ
ਵੈਲਿੰਗਟਨ, 17 ਅਕਤੂਬਰ - ਭਾਰਤ ਨੇ ਤੀਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਲੜੀ ਵਿਚ ਅਜੇਤੂ ਬੜਤ...3rd T-20
ਅਜੀਤ ਡੈਸਕ
27-10-2026