27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਬਣਨ ਵਾਲੇ ਪਿੰਡ ਬਾਬੇ ਨਾਨਕ ਸੰਬੰਧੀ ਆਵਾਜ਼ ਉਠਾਈ

ਸੁਲਤਾਨਪੁਰ ਲੋਧੀ, 27 ਅਕਤੂਬਰ (ਥਿੰਦ)- ਪੰਜਾਬ ਵਿਧਾਨ ਦੇ ਮੌਜੂਦਾ ਤੇ ਆਖ਼ਰੀ ਸੈਸ਼ਨ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਤੋਂ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ...

Ad Position 21
No active advertisement
ਅਜੀਤ ਡੈਸਕ 27-10-2026

ਸੁਲਤਾਨਪੁਰ ਲੋਧੀ, 27 ਅਕਤੂਬਰ (ਥਿੰਦ)- ਪੰਜਾਬ ਵਿਧਾਨ ਦੇ ਮੌਜੂਦਾ ਤੇ ਆਖ਼ਰੀ ਸੈਸ਼ਨ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਤੋਂ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਉਸਾਰੇ ਜਾਣ ਵਾਲੇ ਬਾਬੇ ਨਾਨਕ ਦੇ ਪਿੰਡ ਬਾਰੇ ਆਵਾਜ਼ ਉਠਾਉਂਦਿਆਂ ਪੰਜਾਬ ਸਰਕਾਰ ਨੂੰ ਉਸਾਰੂ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਸੱਤ ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਕਾਸ਼ ਪੁਰਬ ਮੌਕੇ 500 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਬਾਬੇ ਨਾਨਕ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਸੂਬਾ ਸਰਕਾਰ ਵਲੋਂ ਇਸ ਦੇ ਵਿਧੀਗਤ ਢਾਂਚੇ ਬਾਰੇ ਕੇਂਦਰ ਸਰਕਾਰ ਨੂੰ ਕੋਈ ਪਰਪੋਜਲ ਨਹੀਂ ਭੇਜੀ ਗਈ।

ਜਿਸ ਨਾਲ ਕੇਂਦਰ ਸਰਕਾਰ ਵਲੋਂ ਅਜੇ ਤੱਕ ਕੋਈ ਵੀ ਫੰਡ ਮੁਹੱਈਆ ਨਹੀਂ ਕਰਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਮੈਂ ਵਿਧਾਨ ਸਭਾ ਵਿਚ ਇਹ ਮੁੱਦਾ ਦੂਜੀ ਵਾਰ ਉਠਾਇਆ ਹੈ ਪਰ ਸਰਕਾਰ ਵਲੋਂ ਅਜੇ ਤੱਕ ਇਸ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਵਿਚ ਅਜਿਹਾ ਕਦੇ ਹੀ ਮਿਲਦਾ ਹੈ ਅਤੇ ਇਸ ਨੂੰ ਹੱਥੋਂ ਨਹੀਂ ਜਾਣ ਦਿੱਤਾ ਜਾਣਾ ਚਾਹੀਦਾ।

ਉਨ੍ਹਾਂ ਨੇ ਕਿਹਾ ਕਿ ਸੰਗਤਾਂ ਵਿਚ ਇਸ ਪੁਰਾਤਨ ਪਿੰਡ ਲਈ ਭਾਰੀ ਉਤਸੁਕਤਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਹੀ ਕੇਂਦਰ ਸਰਕਾਰ ਨੂੰ ਤਰੁੰਤ ਪਰਪੋਜਲ ਭੇਜੇ। ਇਸ ਤੋਂ ਬਾਅਦ ਹੀ ਕੇਂਦਰ ਸਰਕਾਰ ਫੰਡ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਉਸਾਰੇ ਜਾਣ ਵਾਲੇ ਪਿੰਡ ਬਾਬੇ ਨਾਨਕ ਦਾ ਨਾਲ਼ ਇਹ ਪਵਿੱਤਰ ਨਗਰੀ ਟੂਰਿਸਟ ਇੰਡਸਟਰੀ ਦੇ ਰੂਪ ਵਿੱਚ ਵੀ ਉੱਭਰੇਗੀ।

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ: ਭਾਰਤ ਨੇ ਬੰਗਲਾਦੇਸ਼ ਨੂੰ 13-0 ਨਾਲ ਹਰਾਇਆ ਅਗਲੀ ਖ਼ਬਰ ਅੰਮ੍ਰਿਤਸਰ ਵਿਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ
Ad Position 24