28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਤੇ ਚੰਡੀਗੜ੍ਹ ’ਚ ਜਲਦ ਬਦਲੇਗਾ ਮੌਸਮ- ਮੌਸਮ ਵਿਭਾਗ

ਚੰਡੀਗੜ੍ਹ, 28 ਅਕਤੂਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਇਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਅੱਜ (28 ਅਕਤੂਬਰ) ਪੰਜਾਬ ਵਿਚ ਦਿਨ ਭਰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ਵਿਚ ਸ਼ਾਮ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ।

Ad Position 21
No active advertisement
ਅਜੀਤ ਡੈਸਕ 28-10-2026

ਚੰਡੀਗੜ੍ਹ, 28 ਅਕਤੂਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਇਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਅੱਜ (28 ਅਕਤੂਬਰ) ਪੰਜਾਬ ਵਿਚ ਦਿਨ ਭਰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ਵਿਚ ਸ਼ਾਮ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ। 29 ਅਕਤੂਬਰ ਤੋਂ ਅਗਲੇ ਤਿੰਨ ਦਿਨਾਂ ਤੱਕ, ਕੁਝ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿਚ ਗੜੇਮਾਰੀ ਵੀ ਸੰਭਵ ਹੈ। ਇਸ ਨਾਲ ਮੌਸਮ ਵਿਚ ਬਦਲਾਅ ਆ ਸਕਦਾ ਹੈ। ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਢ ਦੀ ਉਮੀਦ ਹੈ।

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ 0.7 ਡਿਗਰੀ ਵਧਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ 32.7 ਡਿਗਰੀ, ਬਠਿੰਡਾ ਵਿਚ ਦਰਜ ਕੀਤਾ ਗਿਆ। ਬੰਗਾਲ ਦੀ ਖਾੜੀ ਵਿਚ ਬਣਿਆ ਚੱਕਰਵਾਤ ਅਰਨਬ ਵੀ ਮੌਸਮ ਨੂੰ ਪ੍ਰਭਾਵਿਤ ਕਰ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਸੱਭਿਅਤਾ ਸੰਵਾਦ ਮੰਚ ਲਈ ਪਾਕਿਸਤਾਨ ਸਮੇਤ ਐਸ.ਸੀ.ਓ. ਦੇ ਮੈਂਬਰ ਦੇਸ਼ਾਂ ਨੂੰ ਦਿੱਤਾ ਸੱਦਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮੋਹਨ ਸਿੰਘ ਡਾਲਾ ਨੂੰ ਘਰ ਵਿਚ ਕੀਤਾ ਨਜ਼ਰਬੰਦ
Ad Position 24