28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜਗਰਾਉਂ ਨੇੜੇ ਇਕ ਹੋਰ ਗੁਰੂ ਘਰ ’ਚ ਚੱਲੀ ਗੋਲੀ

ਜਗਰਾਉਂ, (ਲੁਧਿਆਣਾ), 28 ਅਕਤੂਬਰ (ਕੁਲਦੀਪ ਸਿੰਘ ਲੋਹਟ) - ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਅੱਜ ਤੜਕਸਾਰ ਕਰੀਬ 3.15 ਵਜੇ ਦੋ ਅਣ-ਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਮੂੰਹ ਢੱਕ ਕੇ ਆਏ ਨੌਜਵਾਨ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋਏ ਅਤੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ਦੇ ਦਰਵਾਜ਼ੇ ’ਤੇ ਗੋਲੀ ਚਲਾ ਕੇ ਮੌਕੇ ’ਤੋਂ ਫ਼ਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 28-10-2026

ਜਗਰਾਉਂ, (ਲੁਧਿਆਣਾ), 28 ਅਕਤੂਬਰ (ਕੁਲਦੀਪ ਸਿੰਘ ਲੋਹਟ) - ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਅੱਜ ਤੜਕਸਾਰ ਕਰੀਬ 3.15 ਵਜੇ ਦੋ ਅਣ-ਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਮੂੰਹ ਢੱਕ ਕੇ ਆਏ ਨੌਜਵਾਨ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋਏ ਅਤੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ਦੇ ਦਰਵਾਜ਼ੇ ’ਤੇ ਗੋਲੀ ਚਲਾ ਕੇ ਮੌਕੇ ’ਤੋਂ ਫ਼ਰਾਰ ਹੋ ਗਏ। ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਕੁਲਵੰਤ ਸਿੰਘ ਨੇ ਦੱਸਿਆ ਕਿ ਘਟਨਾ ਸਮੇਂ ਉਹ ਅਤੇ ਇਕ ਹੋਰ ਸਿੰਘ ਗੁਰਦੁਆਰਾ ਸਾਹਿਬ ਵਿਚ ਮੌਜੂਦ ਸਨ। ਉਹ ਹੁਕਮਨਾਮਾ ਲੈਣ ਉਪਰੰਤ ਹਟੇ ਹੀ ਸਨ ਕਿ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਬਾਹਰ ਆਏ ਤਾਂ ਪਤਾ ਲੱਗਾ ਕਿ ਦੋ ਵਿਅਕਤੀ, ਜਿਨ੍ਹਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ, ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ਦੇ ਦਰਵਾਜ਼ੇ ’ਤੇ ਗੋਲੀ ਚਲਾ ਕੇ ਫ਼ਰਾਰ ਹੋ ਚੁੱਕੇ ਸਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੁਧਾਰ ਦੇ ਮੁਖੀ ਰਾਜਿੰਦਰਪਾਲ ਸਿੰਘ ਅਤੇ ਡੀ.ਐੱਸ.ਪੀ. ਦਾਖਾ ਕਰਨ ਸਿੰਘ ਸੰਧੂ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਪਛਾਣ ਅਤੇ ਗੋਲੀ ਚਲਾਉਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵਲੋਂ ਤੱਥ ਇਕੱਠੇ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਕਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮਾਂ ਤੱਕ ਪਹੁੰਚਣ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਵਰਗੇ ਧਾਰਮਿਕ ਸਥਾਨ ’ਤੇ ਤੜਕਸਾਰ ਵਾਪਰੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਫਿਲਹਾਲ ਗੋਲੀ ਚਲਾਉਣ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਬਾਰੇ ਪੁਲਿਸ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਮਾਨਸਾ ਧਰਨੇ ’ਚ ਸੰਗਤ ਵੱਧ ਚੜ੍ਹ ਕੇ ਕਰੇ ਸ਼ਮੂਲੀਅਤ- ਜਥੇਦਾਰ ਬਾਬਾ ਟੇਕ ਸਿੰਘ ਅਗਲੀ ਖ਼ਬਰ ਦੋ ਕਾਰਾਂ ਦੀ ਆਹਮੋ ਸਾਹਮਣੇ ਹੋਈ ਟੱਕਰ, ਕਾਰ ਸਵਾਰ ਗੰਭੀਰ ਜਖ਼ਮੀ
Ad Position 24