28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਪੁਲਿਸ ਵਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਬੇਹੱਦ ਸ਼ਰਮਨਾਕ ਕਾਰਵਾਈ- ਜਥੇਦਾਰ ਗੜਗੱਜ

ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਵਲੋਂ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਕੀਤੇ ਤਸ਼ੱਦਦ ਤੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰਾਂ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 28-10-2026

ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਵਲੋਂ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਕੀਤੇ ਤਸ਼ੱਦਦ ਤੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰਾਂ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਜਥੇਦਾਰ ਗੜਗੱਜ,ਜੋ ਕਿ ਇਨੀਂ ਦਿਨੀਂ ਵਿਦੇਸ਼ ਦੌਰ 'ਤੇ ਹਨ, ਨੇ ਕਿਹਾ ਕਿ ਜਿਹੜੇ ਪੁਲਿਸ ਅਧਿਕਾਰੀਆਂ ਨੇ ਸਿੱਖ ਕਕਾਰਾਂ ਤੇ ਦਸਤਾਰਾਂ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਵਿਰੁੱਧ ਪੰਜਾਬ ਪੁਲਿਸ ਵਲੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਇਹ ਗੱਲ ਯਾਦ ਰੱਖਣ ਕਿ ਸਿੱਖ ਕਦੇ ਵੀ ਅਜਿਹੀ ਸ਼ਰਮਨਾਕ ਤੇ ਧੱਕੇ ਵਾਲੀ ਕਾਰਵਾਈ ਨੂੰ ਭੁੱਲਣਗੇ ਨਹੀਂ ਅਤੇ ਨਾ ਹੀ ਇਸ ਨੂੰ ਬਰਦਾਸ਼ਤ ਕਰਨਗੇ। 

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਸ ਨੂੰ ਰੋਕਣਾ ਸਰਕਾਰਾਂ ਦੀ ਮੁੱਢਲੀ ਜ਼ਿੰਮੇਵਾਰੀ ਸੀ ਪਰ ਮੌਜੂਦਾ ਸਰਕਾਰਾਂ ਇਸ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰੱਖਿਆ ਕਰਨ ਦੀ ਥਾਂ, ਪੰਜਾਬ ਸਰਕਾਰ ਸੂਬੇ ਦੇ ਲੋਕਾਂ ਉੱਤੇ ਹੀ ਤਸ਼ੱਦਦ ਕਰ ਰਹੀ ਹੈ, ਜਿਸ ਦਾ ਸਮਾਂ ਆਉਣ ਉੱਤੇ ਲੋਕਾਂ ਵਲੋਂ ਵਾਜਬ ਜਵਾਬ ਜ਼ਰੂਰ ਦਿੱਤਾ ਜਾਵੇਗਾ। 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਅਤੇ ਇਨਸਾਫ ਪਸੰਦ ਸੰਸਥਾਵਾਂ ਤੇ ਸ਼ਖ਼ਸੀਅਤਾਂ ਨੂੰ ਮਾਨਸਾ ਵਿਖੇ ਸ਼ਹੀਦ ਭਾਈ ਪਰਮਿੰਦਰ ਸਿੰਘ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਮਹਿਰਾਜ-ਸਿਧਾਣਾ ਰੋਡ ’ਤੇ ਭੇਦਭਰੀ ਹਾਲਤ ’ਚ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂ ਸ਼ਿਵਾਲਿਕ ਨੂੰ ਘਰ ਵਿਚ ਕੀਤਾ ਨਜ਼ਰਬੰਦ
Ad Position 24