ਰੂਪਨਗਰ, 28 ਅਕਤੂਬਰ- ਅੱਜ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ 'ਤੇ ਇਕ ਬੱਸ ਖੱਡ ਵਿਚ ਡਿੱਗ ਗਈ। ਇਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਮ੍ਰਿਤਕ ਚਾਰੇ ਰੋਪੜ ਦੇ ਵਸਨੀਕ ਸਨ।
ਇਹ ਹਾਦਸਾ ਦੇਹਣੀ ਮਸੇਵਾਲ ਨੇੜੇ ਵਾਪਰਿਆ। ਰਿਪੋਰਟਾਂ ਅਨੁਸਾਰ ਡੀਜੇ ਸਾਊਂਡ ਨਾਲ ਲੈਸ ਬੱਸ ਕੁੱਲੂ ਵਿਚ ਦੁਸਹਿਰਾ ਸਮਾਗਮ ਤੋਂ ਵਾਪਸ ਆ ਰਹੀ ਸੀ ਅਤੇ ਕੰਟਰੋਲ ਗੁਆ ਬੈਠੀ ਅਤੇ ਡੂੰਘੀ ਖੱਡ ਵਿਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਪੁਲਿਸ ਅਨੁਸਾਰ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਬਚਾਅ ਟੀਮ ਨੇ ਕਾਫ਼ੀ ਮਿਹਨਤ ਤੋਂ ਬਾਅਦ ਸਾਰੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ। ਫਿਰ ਲਾਸ਼ਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਗਿਆ।