28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕਰਾਂਗੇ - ਉਗਰਾਹਾਂ

ਦਿੜ੍ਹਬਾ (ਸੰਗਰੂਰ), 28 ਅਕਤੂਬਰ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦਿੜ੍ਹਬਾ ਵਲੋਂ ਮਾਨਸਾ ਵਿਚ...

Ad Position 21
No active advertisement
ਅਜੀਤ ਡੈਸਕ 28-10-2026

ਦਿੜ੍ਹਬਾ (ਸੰਗਰੂਰ), 28 ਅਕਤੂਬਰ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦਿੜ੍ਹਬਾ ਵਲੋਂ ਮਾਨਸਾ ਵਿਚ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਲੋਕਾਂ ਨਾਲ ਕਥਿਤ ਪੁਲਿਸ ਧੱਕੇਸ਼ਾਹੀ ਦੇ ਵਿਰੋਧ ਵਿਚ ਪੁਲਿਸ ਚੌਕੀ ਮਹਿਲਾਂ ਅੱਗੇ ਰੋਸ ਧਰਨਾ ਦਿੱਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਪਿੰਡ ਭੱਮੇ ਕਲਾਂ ਦੇ ਨੌਜਵਾਨ ਦੀ ਕਥਿਤ ਤੌਰ ’ਤੇ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ ਹੋਣ ਤੋਂ ਬਾਅਦ ਪੁਲਿਸ ਨੇ ਪਰਿਵਾਰ ਅਤੇ ਪਿੰਡ ਵਾਸੀਆਂ ਨਾਲ ਸਖ਼ਤੀ ਕੀਤੀ। ਉਨ੍ਹਾਂ ਅਨੁਸਾਰ, ਪੁਲਿਸ ਨੇ ਲਾਠੀਚਾਰਜ ਕਰਕੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਮ੍ਰਿਤਕ ਦੀ ਦੇਹ ਆਪਣੇ ਕਬਜ਼ੇ ਵਿਚ ਲੈ ਲਈ।
ਉਨ੍ਹਾਂ ਨਸ਼ਿਆਂ ਦੀ ਵਿਕਰੀ ’ਤੇ ਰੋਕ ਲਗਾਉਣ ਦੀ ਮੰਗ ਕਰਦਿਆਂ ਪਿੰਡ ਜਹਾਂਗੀਰ ਵਿਖੇ ਐਥਨੌਲ ਫ਼ੈਕਟਰੀ ਵਿਰੁੱਧ ਚੱਲ ਰਹੇ ਧਰਨੇ ਨੂੰ ਕਥਿਤ ਤੌਰ ’ਤੇ ਚੁਕਵਾਉਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਇਨ੍ਹਾਂ ਘਟਨਾਵਾਂ ਦੇ ਵਿਰੋਧ ਵਿਚ ਪੰਜਾਬ ਭਰ ਦੇ ਪੁਲਿਸ ਥਾਣਿਆਂ ਅੱਗੇ ਧਰਨੇ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਕੈਮਿਸਟਾਂ ਨੂੰ ਬੇਲੋੜੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਸਿਹਤ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਖੇਮਕਰਨ ’ਚ ਚੱਲੀ ਗੋਲੀ, ਇਕ ਦੀ ਮੌਤ
Ad Position 24