28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੁਲਿਸ ਜਬਰ ਖ਼ਿਲਾਫ਼ ਕਿਸਾਨਾਂ ਵਲੋਂ ਥਾਣਾ ਲੋਪੋਕੇ ਦਾ ਘਿਰਾਓ

ਚੋਗਾਵਾਂ/ਅੰਮ੍ਰਿਤਸਰ, 28 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਪ੍ਰਸ਼ਾਸਨ ਦੇ ਕਥਿਤ ਜਬਰ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ...

Ad Position 21
No active advertisement
ਅਜੀਤ ਡੈਸਕ 28-10-2026

ਚੋਗਾਵਾਂ/ਅੰਮ੍ਰਿਤਸਰ, 28 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਪ੍ਰਸ਼ਾਸਨ ਦੇ ਕਥਿਤ ਜਬਰ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੌੜੇ ਕਲਾਂ ਦੀ ਅਗਵਾਈ ਹੇਠ ਪੁਲਿਸ ਥਾਣਾ ਲੋਪੋਕੇ ਦਾ ਘਿਰਾਓ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਬਾਬਾ ਰਾਜਨ ਸਿੰਘ, ਕੁਲਦੀਪ ਸਿੰਘ ਨੰਗਲ, ਬਲਦੇਵ ਸਿੰਘ ਫੌਜੀ ਸੌੜੀਆਂ ਆਦਿ ਨੇ ਪੁਲਿਸ ਦੀਆਂ ਲੋਕ-ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਫੌਰੀ ਤੌਰ 'ਤੇ ਉਸ ਦੇ ਮਾਪਿਆਂ ਦੇ ਹਵਾਲੇ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੇਹ ਤੁਰੰਤ ਨਾ ਸੌਂਪੀ ਗਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ’ਚ ਸ਼ਾਮਿਲ ਹੋਣ ਮਗਰੋਂ ਡੇਰਾ ਸ੍ਰੀ ਭਜਨਗੜ੍ਹ ਵਿਖੇ ਨਤਮਸਤਕ ਹੋਏ ਮਾਂਟੂ ਵੋਹਰਾ ਅਗਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਕੈਮਿਸਟਾਂ ਨੂੰ ਬੇਲੋੜੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਸਿਹਤ ਮੰਤਰੀ ਨੂੰ ਲਿਖਿਆ ਪੱਤਰ
Ad Position 24