ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਮੌਤ ਦਾ ਗੰਭੀਰ ਨੋਟਿਸ ਲਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਐਨ.ਐਚ.ਆਰ.ਸੀ. ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਜਾਰੀ ਕੀਤੇ ਨੋਟਿਸ ’ਚ ਮਾਮਲੇ ਦੀ ਜਾਂਚ ਕਰਨ ਤੋਂ ਇਲਾਵਾ 2 ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼ਿਕਾਇਤਕਰਤਾ ਹਰਮਨਦੀਪ ਸਿੰਘ ਮਹਿਤਾ ਵਲੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਦਰਜ ਸ਼ਿਕਾਇਤ ਮੁਤਾਬਿਕ ਦਲਜੀਤ ਸਿੰਘ ਦੀ ਲਾਸ਼ ਸ਼ੱਕੀ ਹਾਲਾਤਾਂ ’ਚ ਬਰਾਮਦ ਕੀਤੀ ਗਈ ਸੀ। ਪਰਿਵਾਰ ਨੇ ਮੌਤ ਦੇ ਕਾਰਨਾਂ, ਖ਼ਾਸ ਕਰ ਕੇ ਸੰਭਾਵੀ ਨਸ਼ੀਲੇ ਪਦਾਰਥਾਂ ਨਾਲ ਸੰਬੰਧਿਤ ਮੁੱਦੇ ਬਾਰੇ ਗੰਭੀਰ ਸਵਾਲ ਉਠਾਏ ਹਨ।
ਤਾਜ਼ਾ ਖ਼ਬਰਾਂ
Free
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦਲਜੀਤ ਸਿੰਘ ਦੀ ਸ਼ੱਕੀ ਮੌਤ ਦਾ ਲਿਆ ਨੋਟਿਸ
ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ...
ਅਜੀਤ ਡੈਸਕ
28-10-2026