28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਟਾਈਗਰ ਸ਼ਰੌਫ ’ਤੇ ਗੋਲੀਬਾਰੀ ਮਾਮਲੇ ’ਚ ਸਾਰੇ 11 ਮੁਲਜ਼ਮ ‘ਮਕੋਕਾ’ ਤਹਿਤ ਮੁੜ ਗ੍ਰਿਫ਼ਤਾਰ

ਮੁੰਬਈ, 28 ਅਕਤੂਬਰ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ‘ਤੇ ਗੋਲੀਬਾਰੀ ਮਾਮਲੇ ਵਿਚ ਫੜੇ ਗਏ ਸਾਰੇ 11 ਮੁਲਜ਼ਮਾਂ ਨੂੰ ਬੁੱਧਵਾਰ ਨੂੰ ਮੁੰਬਈ ਪੁਲਿਸ ਨੇ ‘ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ....

Ad Position 21
No active advertisement
ਅਜੀਤ ਡੈਸਕ 29-10-2026

ਮੁੰਬਈ, 28 ਅਕਤੂਬਰ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ‘ਤੇ ਗੋਲੀਬਾਰੀ ਮਾਮਲੇ ਵਿਚ ਫੜੇ ਗਏ ਸਾਰੇ 11 ਮੁਲਜ਼ਮਾਂ ਨੂੰ ਬੁੱਧਵਾਰ ਨੂੰ ਮੁੰਬਈ ਪੁਲਿਸ ਨੇ ‘ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ’ (ਮਕੋਕਾ) ਦੀਆਂ ਧਾਰਾਵਾਂ ਤਹਿਤ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਉਨ੍ਹਾਂ ਵਿਰੁੱਧ ਇਸ ਸਖ਼ਤ ਕਾਨੂੰਨ ਨੂੰ ਲਾਗੂ ਕੀਤੇ ਜਾਣ ਦੇ ਇਕ ਦਿਨ ਬਾਅਦ ਕੀਤੀ ਗਈ ਹੈ। ਉਨ੍ਹਾਂ ਨੂੰ ‘ਮਕੋਕਾ’ ਨਾਲ ਸੰਬੰਧਿਤ ਕੇਸਾਂ ਦੀ ਸੁਣਵਾਈ ਕਰਨ ਵਾਲੀ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਨੇ 1999 ਦੇ ਇਸ ਕਾਨੂੰਨ ਤਹਿਤ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

ਇਸ ਕਾਨੂੰਨ ਦੇ ਲਾਗੂ ਹੋਣ ਨਾਲ ਮੁਲਜ਼ਮਾਂ ਲਈ ਜ਼ਮਾਨਤ ਲੈਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ।ਅਦਾਲਤ ਨੇ ਪੁਲਿਸ ਦੀ ਅਰਜ਼ੀ ਮਨਜ਼ੂਰ ਕਰ ਲਈ। ਹੁਣ ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਲਈ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਗ੍ਰਿਫ਼ਤਾਰ ਕੀਤੇ ਗਏ 11 ਮੁਲਜ਼ਮਾਂ ਵਿਚੋਂ ਤਿੰਨ ਨੂੰ ਰਾਜਸਥਾਨ ਦੇ ਕੋਟਾ ਤੋਂ, ਜਦਕਿ ਬਾਕੀਆਂ ਨੂੰ ਦਿੱਲੀ ਅਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ਤੋਂ ਫੜਿਆ ਗਿਆ ਸੀ। ਇਹ ਸਾਰੇ ਇਸ ਸਮੇਂ ਪੁਲਿਸ ਹਿਰਾਸਤ ਵਿਚ ਹਨ।

 

Ad Position 22
No active advertisement
ਪਿਛਲੀ ਖ਼ਬਰ ਚੋਟੀ ਦੇ ਪੈਰਾ-ਐਥਲੀਟ ਨੀਰਜ ਯਾਦਵ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਯੂਨੈਸਕੋ ਨਾਲ ਜੁੜੇ ਦੁਰਗਾ ਪੂਜਾ ਪਾਸ ਘੁਟਾਲੇ ’ਚ ਸਾਬਕਾ ਮੰਤਰੀ ਇੰਦਰਨੀਲ ਸੇਨ ਗ੍ਰਿਫ਼ਤਾਰ
Ad Position 24