29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਹਠੂਰ/ਲੁਧਿਆਣਾ, 29 ਅਕਤੂਬਰ (ਜਸਵਿੰਦਰ ਸਿੰਘ ਛਿੰਦਾ) - ਅੱਜ ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ...

Ad Position 21
No active advertisement
ਅਜੀਤ ਡੈਸਕ 29-10-2026

ਹਠੂਰ/ਲੁਧਿਆਣਾ, 29 ਅਕਤੂਬਰ (ਜਸਵਿੰਦਰ ਸਿੰਘ ਛਿੰਦਾ) - ਅੱਜ ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਲੋਂ ਅਕਾਲੀ ਆਗੂਆਂ, ਕਿਸਾਨ ਆਗੂਆਂ, ਮਜ਼ਦੂਰ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ ਤੇ ਕਈਆਂ ਨੂੰ ਗ੍ਰਿਫਤਾਰ ਕਰਕੇ ਥਾਣਿਆਂ ਵਿਚ ਲਿਜਾਇਆ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੂੰ ਹਠੂਰ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਪਰਮਿੰਦਰ ਸਿੰਘ ਚੀਮਾ ਨੂੰ ਉਸ ਦੇ ਘਰ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ 54ਵੀਂ 'ਪ੍ਰਗਤੀ' ਮੀਟਿੰਗ ਦੀ ਪ੍ਰਧਾਨਗੀ ਅਗਲੀ ਖ਼ਬਰ ਆਸੀਆਨ ਰੱਖਿਆ ਮੰਤਰੀਆਂ ਨਾਲ ਅੱਤਵਾਦ ਵਿਰੋਧੀ ਤਜ਼ਰਬੇ ਸਾਂਝੇ ਕਰਨ ਲਈ ਤਿਆਰ ਹੈ ਭਾਰਤ - ਰਾਜਨਾਥ ਸਿੰਘ
Ad Position 24