29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ਼ਰਧਾਲੂਆਂ ਵਲੋਂ ਡੀ.ਐੱਸ.ਪੀ. ਦਫ਼ਤਰ ਅੱਗੇ ਰੋਸ ਧਰਨਾ

ਡੇਰਾਬੱਸੀ (ਮੁਹਾਲੀ), 29 ਅਕਤੂਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਵਿਖੇ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਅਤੇ ਗਊਸ਼ਾਲਾ ਵਿਚੋਂ ਲੱਖਾਂ...

Ad Position 21
No active advertisement
ਅਜੀਤ ਡੈਸਕ 29-10-2026

ਡੇਰਾਬੱਸੀ (ਮੁਹਾਲੀ), 29 ਅਕਤੂਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਵਿਖੇ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਅਤੇ ਗਊਸ਼ਾਲਾ ਵਿਚੋਂ ਲੱਖਾਂ ਰੁਪਏ ਦੀਆਂ ਭਗਵਾਨ ਦੀਆਂ ਮੂਰਤੀਆਂ ਅਤੇ ਹੋਰ ਕੀਮਤੀ ਸਾਮਾਨ ਚੋਰੀ ਹੋਣ ਦਾ ਮਾਮਲਾ ਹੁਣ ਭਖਦਾ ਜਾ ਰਿਹਾ ਹੈ। ਕਰੀਬ 20 ਦਿਨਾਂ ਅੰਦਰ ਮੰਦਰ ਵਿਚ ਦੋ ਵਾਰ ਚੋਰੀ ਹੋਣ ਦੇ ਬਾਵਜੂਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਤੋਂ ਨਾਰਾਜ਼ ਸ਼ਰਧਾਲੂਆਂ ਨੇ ਡੇਰਾਬੱਸੀ ਦੇ ਡੀ.ਐੱਸ.ਪੀ. ਦਫ਼ਤਰ ਦੇ ਬਾਹਰ ਰੋਸ ਧਰਨਾ ਸ਼ੁਰੂ ਕਰ ਦਿੱਤਾ। ਸ਼ਰਧਾਲੂਆਂ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਿਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਮੰਦਰ ਵਿਚੋਂ ਚੋਰੀ ਹੋਈਆਂ ਮੂਰਤੀਆਂ ਬਰਾਮਦ ਕਰਨ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਮੁਬਾਰਕਪੁਰ-ਪੰਡਵਾਲਾ ਸੜਕ 'ਤੇ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਚ 7 ਅਕਤੂਬਰ ਨੂੰ ਚੋਰੀ ਹੋਣ ਤੋਂ ਬਾਅਦ 28 ਅਕਤੂਬਰ ਦੀ ਰਾਤ ਨੂੰ ਮੁੜ ਦੋ ਅਣਪਛਾਤੇ ਵਿਅਕਤੀਆਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਚੋਰ ਮੰਦਰ ਵਿਚੋਂ ਭਗਵਾਨ ਦੀਆਂ ਕੀਮਤੀ ਮੂਰਤੀਆਂ, ਚਾਂਦੀ ਦੇ ਭਾਂਡੇ, ਦਾਨ-ਪਾਤਰ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ ਸਨ। ਮੰਦਰ ਪ੍ਰਬੰਧਕਾਂ ਅਨੁਸਾਰ ਇਸ ਵਾਰਦਾਤ ਵਿਚ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਮੰਦਰ ਦੇ ਪ੍ਰਬੰਧਕ ਅਤੇ ਉੱਘੇ ਉਦਯੋਗਪਤੀ ਕੇਵਲ ਗਰਗ ਨੇ ਪਹਿਲਾਂ ਦੱਸਿਆ ਸੀ ਕਿ ਪਹਿਲੀ ਚੋਰੀ ਦੇ ਮੁਲਜ਼ਮਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ। ਉਨ੍ਹਾਂ ਚੋਰੀ ਦੇ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਵੀ ਦੋਸ਼ ਲਾਏ ਸਨ। ਲਗਾਤਾਰ ਵਾਪਰ ਰਹੀਆਂ ਵਾਰਦਾਤਾਂ ਕਾਰਨ ਸ਼ਰਧਾਲੂਆਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ।
ਰੋਸ ਪ੍ਰਗਟ ਕਰ ਰਹੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਧਾਰਮਿਕ ਅਸਥਾਨ ਵਿਚ ਵਾਰ-ਵਾਰ ਚੋਰੀ ਹੋਣਾ ਸੁਰੱਖਿਆ ਪ੍ਰਬੰਧਾਂ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਇਸ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇ, ਚੋਰੀ ਹੋਈਆਂ ਮੂਰਤੀਆਂ ਬਰਾਮਦ ਕਰਵਾਏ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ।
ਦੱਸਣਯੋਗ ਹੈ ਕਿ ਵਾਰਦਾਤ ਤੋਂ ਬਾਅਦ ਡੀ.ਐੱਸ.ਪੀ. (ਹੈੱਡਕੁਆਰਟਰ) ਵਰਿੰਦਰ ਸਿੰਘ ਖੋਸਾ ਸਮੇਤ ਪੁਲਿਸ ਅਤੇ ਸੀ.ਆਈ.ਏ. ਦੀਆਂ ਟੀਮਾਂ ਨੇ ਮੌਕੇ ਦਾ ਜਾਇਜ਼ਾ ਲਿਆ ਸੀ। ਇਸ ਮਾਮਲੇ ਵਿਚ ਪੁਲਿਸ ਵਲੋਂ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਤਫ਼ਤੀਸ਼ੀ ਅਧਿਕਾਰੀ ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਪਹਿਲਾਂ ਦੱਸਿਆ ਸੀ ਕਿ ਸੀ.ਸੀ.ਟੀ.ਵੀ. ਫੁਟੇਜ ਅਤੇ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਸ਼ਰਧਾਲੂਆਂ ਦੀ ਮੰਗ ਹੈ ਕਿ ਪੁਲਿਸ ਸਿਰਫ਼ ਭਰੋਸੇ ਦੇਣ ਦੀ ਬਜਾਏ ਮੁਲਜ਼ਮਾਂ ਨੂੰ ਕਾਬੂ ਕਰਕੇ ਚੋਰੀ ਹੋਈਆਂ ਮੂਰਤੀਆਂ ਬਰਾਮਦ ਕਰੇ ਤਾਂ ਜੋ ਲੋਕਾਂ ਦਾ ਕਾਨੂੰਨ ਵਿਵਸਥਾ ਵਿੱਚ ਭਰੋਸਾ ਬਹਾਲ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਮਾਨਸਾ - ਸਾਨੂੰ ਇਨਸਾਫ਼ ਚਾਹੀਦਾ ਹੈ, ਹਿਰਾਸਤ ਚ ਲਏ ਸਾਡੇ ਲੋਕਾਂ ਨੂੰ ਕੀਤਾ ਜਾਵੇ ਰਿਹਾਅ - ਪਰਮਜੀਤ ਕੌਰ ਅਗਲੀ ਖ਼ਬਰ ਮੋਟਰਸਾਈਕਲ ਸਵਾਰਾਂ ਕੋਲੋਂ 4 ਕਿਲੋ ਤੋਂ ਵੱਧ ਹੈਰੋਇਨ ਬਰਾਮਦ
Ad Position 24