29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਪੁਲਿਸ ਵਿਚ 16 ਨਵੰਬਰ ਤੋਂ ਲਾਗੂ ਹੋਵੇਗੀ ਸਰਦੀਆਂ ਦੀ ਵਰਦੀ

ਅਜਨਾਲਾ (ਅੰਮ੍ਰਿਤਸਰ), 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ...

Ad Position 21
No active advertisement
ਅਜੀਤ ਡੈਸਕ 29-10-2026

ਅਜਨਾਲਾ (ਅੰਮ੍ਰਿਤਸਰ), 29 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੇ ਦਫ਼ਤਰ ਵਲੋਂ ਸੂਬੇ ਦੇ ਸਮੂਹ ਪੁਲਿਸ ਮੁਲਾਜ਼ਮਾਂ ਲਈ ਸਰਦੀਆਂ ਦੀ ਵਰਦੀ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਦੇ ਸਾਰੇ ਰੈਂਕਾਂ ਦੇ ਮੁਲਾਜ਼ਮਾਂ ਲਈ ਸਰਦੀਆਂ ਦੀ ਵਰਦੀ ਪਹਿਨਣ ਦੀ ਵਿਵਸਥਾ 16 ਨਵੰਬਰ 2026 ਤੋਂ ਲਾਗੂ ਹੋਵੇਗੀ। ਹਾਲਾਂਕਿ, 15 ਨਵੰਬਰ 2026 ਤੱਕ ਸ਼ਾਮ ਅਤੇ ਰਾਤ ਦੀ ਡਿਊਟੀ ਦੌਰਾਨ ਸਰਦੀਆਂ ਦੀ ਵਰਦੀ ਆਪਣੀ ਮਰਜ਼ੀ ਨਾਲ ਪਹਿਨੀ ਜਾ ਸਕੇਗੀ।

ਇਸ ਸਬੰਧੀ ਡੀ.ਜੀ.ਪੀ. ਪੰਜਾਬ ਦੇ ਦਫ਼ਤਰ ਦੀ ਐਡਮਿਨਿਸਟ੍ਰੇਟਿਵ ਸ਼ਾਖਾ ਵਲੋਂ ਸੂਬੇ ਦੇ ਸਮੂਹ ਪੁਲਿਸ ਦਫ਼ਤਰਾਂ ਦੇ ਮੁਖੀਆਂ ਅਤੇ ਪੁਲਿਸ ਹੈੱਡਕੁਆਰਟਰ ਦੀਆਂ ਸ਼ਾਖਾਵਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਹਾਏ ਰੱਬਾ ! ਕਰਵਾ ਚੌਥ ਵਾਲੇ ਦਿਨ ਵਾਪਰ ਗਿਆ ਭਾਣਾ ਅਗਲੀ ਖ਼ਬਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ਸਰਕਾਰ- ਮੁੱਖ ਮੰਤਰੀ ਭਗਵੰਤ ਮਾਨ
Ad Position 24