ਕੋਟਲੀ ਸੂਰਤ ਮੱਲੀ (ਬਟਾਲਾ), 29 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮਲੀ ਅਧੀਨ ਆਉਂਦੇ ਪਿੰਡ ਸੰਗਤੂਵਾਲ ਵਿਚੋਂ ਅੱਜ ਸ਼ਾਮ ਜ਼ਮੀਨ ਦੀ ਵੱਟ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਹੋਏ ਤਕਰਾਰ ਦੌਰਾਨ ਇਕ ਵਿਅਕਤੀ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।
ਮਿਲੀ ਜਾਣਕਾਰੀ ਅਨੁਸਾਰ ਪਲਵਿੰਦਰ ਸਿੰਘ ਦੋਧੀ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਸੰਗਤੂਵਾਲ ਦਾ ਦੂਸਰੀ ਧਿਰ ਵਲੋਂ ਕਹੀ ਮਾਰ ਕੇ ਕਤਲ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਟਲੀ ਸੂਰਤ ਮੱਲੀ ਦੇ ਐਸ.ਐਚ. ਓ. ਸਤਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।