29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹਰਸਿਮਰਤ ਕੌਰ ਬਾਦਲ ਨੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਭੰਮੇ ਕਲਾਂ ਵਿਖੇ ਹਮਦਰਦੀ ਜ਼ਾਹਿਰ ਕੀਤੀ

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ....

Ad Position 21
No active advertisement
ਅਜੀਤ ਡੈਸਕ 29-10-2026

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅੱਜ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿਖੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਨ ਲਈ ਪਹੁੰਚੇ।

ਕਾਬਲੇ-ਗ਼ੌਰ ਰਹੇ ਕਿ ਲੰਘੀ 27 ਅਕਤੂਬਰ ਨੂੰ ਦਲਜੀਤ ਦੀ ਸ਼ੱਕੀ ਹਾਲਤਾਂ ’ਚ ਮੌਤ ਹੋ ਗਈ ਸੀ ਅਤੇ ਪ੍ਰਦਰਸ਼ਨਕਾਰੀ ਜਦੋਂ ਮ੍ਰਿਤਕ ਦੇਹ ਨੂੰ ਮਾਨਸਾ ਵੱਲ ਲਿਆ ਰਹੇ ਸਨ ਤਾਂ ਰਾਮਦਿੱਤੇਵਾਲਾ ਚੌਂਕ ਵਿਖੇ ਪੁਲਿਸ ਉਸ ਦੀ ਲਾਸ਼ ਖੋਹ ਕੇ ਅਗਿਆਤ ਥਾਂ ’ਤੇ ਲੈ ਗਈ ਸੀ।

ਬੀਬਾ ਬਾਦਲ ਨੇ ਮ੍ਰਿਤਕ ਦੀ ਭੂਆ ਤੇ ਹੋਰ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਮੌਕੇ ’ਤੇ ਐਸ.ਐਸ.ਪੀ. ਮਾਨਸਾ ਵੈਭਵ ਚੌਧਰੀ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਆਖਿਆ ਕਿ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ 2 ਐਸ.ਪੀ. ਆਰਜ਼ੀ ਤੌਰ ’ਤੇ ਤਾਇਨਾਤ ਅਗਲੀ ਖ਼ਬਰ ਪਿੰਡ ਮੇਤਲਾ ਦੇ ਇਕ ਘਰ ਵਿਚ ਵੜ ਕੇ ਚੋਰਾਂ ਵਲੋਂ ਦੋ ਮੋਬਾਇਲ ਫੋਨ ਤੇ ਨਗਦੀ ਚੋਰੀ
Ad Position 24