ਘੋਗਰਾ/ਹੁਸ਼ਿਆਰਪੁਰ, 30 ਅਕਤੂਬਰ (ਆਰ. ਐੱਸ. ਸਲਾਰੀਆ)- ਸਾਬਕਾ ਕੈਪ. ਸੁਖਚੈਨ ਸਿੰਘ ਰੰਧਾਵਾ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦੀ ਗਤੀ ਰੁੱਕ ਜਾਣ ਨਾਲ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕੀਤਾ ਗਿਆ।
ਪੰਜਾਬ ਪਠਾਨਕੋਟ ਤੋਂ ਆਈ ਫੌਜ ਦੀ ਟੁਕੜੀ ਵਲੋਂ ਕੈਪ ਸੁਖਚੈਨ ਸਿੰਘ ਨੂੰ ਸਲਾਮੀ ਦਿੱਤੀ ਗਈ। ਕੈਪ. ਸੁਖਚੈਨ ਸਿੰਘ ਆਪਣੇ ਪਿੱਛੇ ਪਤਨੀ, ਬੇਟੀ ਅਤੇ ਬੇਟਾ ਛੱਡ ਗਏ। ਇਸ ਮੌਕੇ ਤੇ ਸਾਬਕਾ ਵਿਧਾਇਕ ਇੰਦੂ ਬਾਲਾ, ਸਰਪੰਚ ਹਰਮੀਤ ਕੁਮਾਰ, ਦਲਜੀਤ ਸਿੰਘ, ਸਤਨਾਮ ਸਿੰਘ, ਪ੍ਰਧਾਨ ਹਰਦੀਪ ਸਿੰਘ ਰੰਧਾਵਾ, ਪਰਮਜੀਤ ਸਿੰਘ, ਲਾਡੀ, ਹਰਦੇਵ ਸਿੰਘ, ਸਾਬਕਾ ਸਰਪੰਚ ਦਿਲਬਾਗ ਸਿੰਘ, ਗੁਰਚੇਤਨਪਾਲ ਸਿੰਘ, ਬਲਦੇਵ ਸਿੰਘ ਕੌਲਪੁਰ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਜਗਦੇਵ ਸਿੰਘ ਸਾਰੇ ਭਰਾ, ਜਸਪਾਲ ਸਿੰਘ, ਸਤਨਾਮ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ ਅਤੇ ਹੋਰ ਰਾਜਨੀਤਿਕ ਅਤੇ ਧਾਰਮਿਕ ਜਥੇਬੰਧੀਆਂਦੇ ਆਗੂਆਂ ਅਤੇ ਪਿੰਡ ਵਾਸੀ ਕੈਪ. ਸੁਖਚੈਨ ਸਿੰਘ ਦੀ ਅੰਤਿਮ ਯਾਤਰਾ ਵਿਚ ਸ਼ਾਮਿਲ ਹੋਏ।